Prime Punjab Times

Latest news
*ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ
ADVERTISEMENT
You are currently viewing ਬਿਨਾ ਭੇਦਭਾਵ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ : ਜਸਵੀਰ ਸਿੰਘ ਰਾਜਾ

ਬਿਨਾ ਭੇਦਭਾਵ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ : ਜਸਵੀਰ ਸਿੰਘ ਰਾਜਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

30 ਜੂਨ : ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਗੜ੍ਹਦੀਵਾਲਾ ਦੇ ਪਿੰਡ ਭਾਨਾ ਵਿਖੇ ਲੋਕ ਦਰਬਾਰ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਧਿਆਨ ਪੂਰਵਕ ਸੁਣੀਆਂ ਤੇ ਉਨ੍ਹਾਂ ਸਮਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਬਿਨਾਂ ਭੇਦਭਾਵ ਹਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਨੂੰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਇਲਾਕੇ ਦੇ ਲੋਕ ਬਿਨਾਂ ਝਿਜਕ ਆਪਣੀਆਂ ਸਮੱਸਿਆਵਾਂ ਸਾਡੇ ਤੱਕ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਪਿਛਲੇ ਇੱਕ ਸਾਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਿਕਾਰਡ ਤੋੜ ਵਿਕਾਸ ਕਾਰਜਾਂ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ ਪੰਜਵੇਂ ਸਾਲ ਵਿੱਚ ਥੋੜ੍ਹਾ ਬਹੁਤਾ ਵਿਕਾਸ ਕਾਰਜਾਂ ਦੇ ਕੰਮ ਕਰਦੀਆਂ ਸਨ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਵਿਚ ਵੱਡੇ ਵਿਕਾਸ ਕਾਰਜਾਂ ਦੇ ਕੰਮ ਕਰਕੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਨਵਾਂ ਨੀਂਹ ਪੱਥਰ ਰੱਖ ਦਿੱਤਾ ਹੈ। ਇਸ ਮੌਕੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ, ਕੇਸ਼ਵ ਸੈਣੀ ਟਾਂਡਾ , ਗੁਰਦੀਪ ਸਿੰਘ ਹੈਪੀ, ਮਾ ਰਛਪਾਲ ਸਿੰਘ, ਹਰਭਜਨ ਸਿੰਘ ਢੱਟ, ਕੁਲਦੀਪ ਸਿੰਘ ਮਿੰਟੂ, ਪੋ ਸ਼ਾਮ ਸਿੰਘ, ਅਵਤਾਰ ਸਿੰਘ ਜੇਈ, ਕੈਪਟਨ ਤਰਸੇਮ ਸਿੰਘ ਮੱਲੇਵਾਲ, ਗੁਰਦੇਵ ਸਿੰਘ ਰਾਜਾ ਪਿੰਡ ਭਾਨਾ ਤੇ ਪਿੰਡ ਮਾਨਗੜ੍ਹ ਦੇ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

error: copy content is like crime its probhihated