Prime Punjab Times

Latest news
*300 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ*  ਗਿੱਧੇ ਦੇ ਰੰਗਾਂ ਨਾਲ ਰੋਸ਼ਨ ਹੋਇਆ KMS ਕਾਲਜ ਦਸੂਹਾ  *NPS ਕਰਮਚਾਰੀ 2 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੋਰਾਨ ਕਰਨਗੇ ਝੰਡਾ ਮਾਰਚ : ਆਗੂ ਜਸਬੀਰ ਤਲਵਾੜਾ, ਪ੍ਰਿੰਸ ਪਲਿਆਲ* ਪੁਲਿਸ ਵੱਲੋਂ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਸਫਲਤਾ — ਪੀੜਤਾਂ ਨੂੰ ਵਾਪਸ ਕਰਵਾਏ 14 ਲੱਖ 34 ਹਜ਼ਾਰ ਰੁਪਏ : DS... ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ... ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਧਾਰਮਿਕ ਪ੍ਰੀਖਿਆ 'ਚੋਂ ਸਟੇਟ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ  KMS ਕਾਲਜ ਵਿਖੇ ਲੇਖ ਲਿੱਖਣ ਅਤੇ ਪੋਸਟਰ ਬਣਾਉਣ ਦੀਆਂ ਪ੍ਰਤੀਯੋਗਿਤਾਵਾਂ ਕਰਵਾਈਆਂ ਗਈਆਂ     ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ,ਪਿਸਤੌਲ ਬਰਾਮਦ ਬਲਾਕ ਪੱਧਰੀ ਖੇਡਾਂ 'ਚ ਵਿਦਿਆਰਥੀਆਂ ਦਾ ਓਵਰ ਆਲ ਟਰਾਫੀ ਤੇ ਕਬਜ਼ਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ - SSP ਸੰਦੀਪ ਕੁਮਾਰ ਮਲਿਕ

Home

ADVERTISEMENT
You are currently viewing ਸੈਨਿਕਾਂ ਦੇ ਪਰਿਵਾਰਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : ਸੰਦੀਪ ਹੰਸ

ਸੈਨਿਕਾਂ ਦੇ ਪਰਿਵਾਰਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : ਸੰਦੀਪ ਹੰਸ

ਸੈਨਿਕਾਂ ਦੇ ਪਰਿਵਾਰਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : ਸੰਦੀਪ ਹੰਸ

ਡਿਪਟੀ ਕਮਿਸ਼ਨਰ ਨੇ ਮਹੀਨਾਵਾਰੀ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ

ਜ਼ਿਲ੍ਹੇ ’ਚ ਕੋਵਿਡ ਸਬੰਧੀ 994 ਰਜਿਸਟਰਡ ਮੌਤਾਂ ਵਾਲੇ ਕੇਸਾਂ ’ਚ ਪ੍ਰਭਾਵਿਤ ਪਰਿਵਾਰਾਂ ਨੂੰ 4 ਕਰੋੜ 97 ਲੱਖ ਰੁਪਏ ਦਾ ਦਿੱਤੀ ਜਾ ਚੁੱਕੀ ਹੈ ਐਕਸਗਰੇਸ਼ੀਆ ਸਹਾਇਤਾ

ਹੁਸ਼ਿਆਰਪੁਰ, 25 ਮਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੈਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਸੈਨਿਕਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰੀ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰਟ ਕੇਸਾਂ ਤੋਂ ਇਲਾਵਾ ਹੋਰ ਪੈਡਿੰਗ ਕੇਸਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਦੀਆਂ ਉਮੀਦਾਂ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰਾਂ ਵਿਚ ਕੋਵਿਡ-19 ਕਾਰਨ ਕਿਸੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਹੈ, ਉਨ੍ਹਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦੀ ਐਕਸਗਰੇਸ਼ੀਆ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ 20 ਮਾਰਚ 2022 ਤੱਕ ਕੋਵਿਡ-19 ਨਾਲ ਹੋਣ ਵਾਲੀ ਮੌਤ ਸਬੰਧੀ ਐਕਸਗਰੇਸ਼ੀਆ ਲਈ ਬਿਨੈ ਪੱਤਰ ਅਗਲੇ 60 ਦਿਨਾਂ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ ਕਾਰਨ 994 ਰਜਿਸਟਰਡ ਮੌਤਾਂ ਵਾਲੇ ਕੇਸਾਂ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ 4 ਕਰੋੜ 97 ਲੱਖ ਰੁਪਏ ਐਕਸਗਰੇਸ਼ੀਆ ਦਾ ਲਾਭ ਦਿੱਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ-ਬੇਟੀ ਪੜ੍ਹਾਓ, ਪੋਸ਼ਣ ਅਭਿਆਨ, ਵਨ ਸਟਾਪ ਸੈਂਟਰ, ਚਾਈਲਡ ਪ੍ਰੋਟੈਕਸ਼ਨ ਯੂਨਿਟ ਆਦਿ ਯੋਜਨਾਵਾਂ ਦਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਸਮਗਰਾ ਸਿੱਖਿਆ ਅਭਿਆਨ, ਸਮਾਰਟ ਸਕੂਲ, ਮਿਡ ਡੇ ਮੀਲ ਸਬੰਧੀ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਜਾਣਕਾਰੀ ਹਾਸਲ ਕੀਤੀ। ਅਵਾਰਾ ਪਸ਼ੂਆਂ ਸਬੰਧੀ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਨੂੰ ਇਸ ਸਬੰਧੀ ਗੰਭੀਰਤਾ ਦਿਖਾਉਣ ਦੇ ਨਿਰਦੇਸ਼ ਦਿੱਤੇ, ਨਾਲ ਹੀ ਉਨ੍ਹਾਂ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਨੂੰ ਸੜਕਾਂ ’ਤੇ ਨਾ ਛੱਡਣ, ਜਿਸ ਕਾਰਨ ਹਾਦਸੇ ਹੁੰਦੇ ਹਨ। ਉਨ੍ਹਾਂ ਕੈਟਲ ਪਾਉਂਡ ਫਲਾਹੀ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਇਸ ਸਮੇਂ ਕੈਟਲ ਪਾਉਂਡ ਵਿਚ 330 ਗਊਧਨ ਦੀ ਸੰਭਾਲ ਕੀਤੀ ਜਾ ਰਹੀ ਹੈ।

ਸ੍ਰੀ ਸੰਦੀਪ ਹੰਸ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਸਮੇਂ-ਸਮੇਂ ’ਤੇ ਖਾਦਾਂ ਤੇ ਦਵਾਈ ਡੀਲਰਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਉਨ੍ਹਾਂ ਦਾ ਰਿਕਾਰਡ ਚੈਕ ਕੀਤਾ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਉਹ ਬਿਨ੍ਹਾਂ ਬਿੱਲ ਦੇ ਸਾਮਾਨ ਨਾ ਵੇਚਣ। ਉਨ੍ਹਾਂ ਕਿਹਾ ਕਿ ਕੋਈ ਵੀ ਖਾਦ, ਬੀਜ ਜਾਂ ਕੀੜੇਮਾਰ ਦਵਾਈ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਇਸ ਦੌਰਾਨ ਫਸਲੀ ਵਿਭਿੰਨਤਾ ’ਤੇ ਜ਼ੋਰ ਦੇਣ ਲਈ ਵੀ ਕਿਹਾ। ਮੀਟਿੰਗ ਦੌਰਾਨ ਉਨ੍ਹਾਂ ਹੋਰ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆ ਕੰਵਲਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ।

error: copy content is like crime its probhihated