Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਕੰਪਿਊਟਰ ਅਧਿਆਪਕਾਂ ਦੀ ਸਾਰ ਲਵੇ ਸਰਕਾਰ :- ਆਗੂ ਪ੍ਰਿੰਸੀਪਲ ਅਮਨਦੀਪ ਸ਼ਰਮਾ,ਪ੍ਰਿੰਸ ਗੜਦੀਵਾਲਾ

ਕੰਪਿਊਟਰ ਅਧਿਆਪਕਾਂ ਦੀ ਸਾਰ ਲਵੇ ਸਰਕਾਰ :- ਆਗੂ ਪ੍ਰਿੰਸੀਪਲ ਅਮਨਦੀਪ ਸ਼ਰਮਾ,ਪ੍ਰਿੰਸ ਗੜਦੀਵਾਲਾ

ਗੜ੍ਹਦੀਵਾਲਾ 10 ਅਕਤੂਬਰ (ਚੌਧਰੀ) 

: ਗੌਰਮਿੰਟ ਟੀਚਰ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਗੜਦੀਵਾਲਾ ਵਿਖੇ ਗੌਰਮੈਂਟ ਟੀਚਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਪ੍ਰਿੰ ਅਮਨਦੀਪ ਸ਼ਰਮਾ, ਅਤੇ ਪ੍ਰਿੰਸ ਗੜ੍ਹਦੀਵਾਲਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਬੋਲਦਿਆਂ ਉਪਰੋਕਤ ਆਗੂਆਂ ਨੇ ਦੱਸਿਆ ਕਿ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਵੀ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਵਾਂਝੇ ਰੱਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 2022 ਦੀ ਦੀਵਾਲੀ ਦੇ ਮੌਕੇ ਤੋਹਫੇ ਦੇ ਤੌਰ ਤੇ ਕੰਪਿਊਟਰ ਅਧਿਆਪਕਾਂ ਉੱਪਰ ਛੇਵਾਂ ਤਨਖਾਹ ਕਮਿਸ਼ਨ ਅਤੇ ਪੰਜਾਬ ਸੀ.ਐਸ.ਆਰ ਰੂਲਜ ਲਾਗੂ ਕਰਨ ਲਈ ਐਲਾਨ ਕੀਤਾ ਗਿਆ ਸੀ, ਜੋ ਕਿ ਅਜੇ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਇਸ ਲਈ ਸਾਡੀ ਸਰਕਾਰ ਅੱਗੇ ਇਹ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਲਿਆ ਕੇ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ।ਇਸ ਮੌਕੇ ਅਮਰ ਸਿੰਘ, ਰਜਤ ਮਹਾਜਨ , ਸਤੀਸ਼ ਕੁਮਾਰ, ਗੁਰਮੁਖ ਸਿੰਘ ਬਲਾਲਾ, ਜਗਵਿੰਦਰ ਸਿੰਘ, ਅਨੂਪ ਸਿੰਘ ਭੁਪਿੰਦਰ ਸਿੰਘ , ਬਹਾਦਰ ਸਿੰਘ, ਨਵਤੇਜ ਸਿੰਘ, ਸਚਿਨ ਕੁਮਾਰ, ਗੁਰਪ੍ਰੀਤ ਸਿੰਘ, ਰਮਨ ਕੁਮਾਰ, ਬਚਿੱਤਰ ਸਿੰਘ, ਦੀਪਕ ਕੁਮਾਰ, ਅਨਪਮ ਰਤਨ, ਲਖਵੀਰ ਸਿੰਘ, ਸਰਤਾਜ ਸਿੰਘ, ਅਨਿਲ ਕੁਮਾਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੀਕਾ ਸਿੰਘ, ਅਨਿਲ ਕੁਮਾਰ, ਮਨੋਜ ਕੁਮਾਰ ਸ਼ਰਮਾ,ਆਦਿ ਸਾਥੀ ਹਾਜ਼ਰ ਸਨ I

error: copy content is like crime its probhihated