Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਮਰਜ ਕਰੇ ਸਰਕਾਰ : ਆਗੂ

ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਮਰਜ ਕਰੇ ਸਰਕਾਰ : ਆਗੂ

ਗੜ੍ਹਦੀਵਾਲਾ 17 ਦਸੰਬਰ (ਚੌਧਰੀ)

ਸਿੱਖਿਆ ਮੰਤਰੀ ਵੱਲੋਂ ਕੀਤਾ ਗਿਆ ਵਾਅਦਾ ਅਜੇ ਤੱਕ ਵਫਾ ਨਹੀਂ ਹੋਇਆ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਅਤੇ ਗੌਰਮੈਂਟ ਟੀਚਰ ਯੂਨੀਅਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਆਗੂ ਪ੍ਰਿੰਸ ਗੜਦੀਵਾਲਾ, ਦਵਿੰਦਰ ਹੁਸ਼ਿਆਰਪੁਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕ 16 ਸਾਲਾਂ ਤੋਂ ਆਪਣੇ ਰੈਗੂਲਰ ਹੋਣ ਲਈ ਸੰਘਰਸ਼ ਕਰ ਰਹੇ ਹਨ।ਉਹਨਾਂ ਕਿਹਾ ਕਿ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਬਿਨਾਂ ਟੈਂਟ ਤੋਂ ਸੜਕਾਂ ਤੇ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕ ਪੋਹ ਦੀਆਂ ਠੰਡੀਆਂ ਰਾਤਾਂ ਨੂੰ ਖੱਜਲ-ਖੁਆਰ ਹੋ ਰਹੇ ਹਨ।

ਉਹਨਾਂ ਅੱਗੇ ਕਿਹਾ ਕਿ ਸਿੱਖਿਆ ਮੰਤਰੀ ਨੇ 2022 ਦੇ ਵਿੱਚ ਸਰਕਾਰ ਬਣਦੇ ਸਾਰ ਹੀ ਕਿਹਾ ਸੀ ਕਿ 2022 ਦੀ ਦਿਵਾਲੀ ਤੇ ਉਹਨਾਂ ਨੂੰ ਸਿੱਖਿਆ ਵਿਭਾਗ ਵਿੱਚ ਪੂਰੇ ਸਕੇਲਾਂ ਤੇ ਮਰਜ ਕਰ ਦਿੱਤਾ ਜਾਏਗਾ I ਪਰ ਇਹ ਵਾਅਦਾ ਅੱਜ ਤੱਕ ਵਫਾ ਨਹੀਂ ਹੋ ਸਕਿਆ I ਉਹਨਾਂ ਕਿਹਾ ਕਿ ਸਰਕਾਰ ਆਪਣਾ ਵਾਅਦਾ ਪੂਰਾ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਲੈ ਕੇ ਉਹਨਾਂ ਤੇ ਸੀ.ਐਸ.ਆਰ ਰੂਲਜ਼ ਲਾਗੂ ਕਰੇ ਅਤੇ ਨਵੀਆਂ ਭਰਤੀਆਂ ਕਟਰੈਕਟ ਬੇਸ ਜਾਂ ਆਊਟਸੋਰਸ ਰਾਹੀਂ ਕਰਨਾ ਬੰਦ ਕਰੇ I