Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਵੱਲੋਂ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ

ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਵੱਲੋਂ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ

ਗੜ੍ਹਦੀਵਾਲਾ 14 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਵਿੱਚ ਕਾਲਜ ਵਿੱਚ ਹੋਏ ਹਾਊਸ ਪ੍ਰੀਖਿਆ ਦੇ ਨਤੀਜਿਆਂ ਬਾਰੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਜਾਣੂੰ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਮਾਤਾ ਪਿਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਮਾਪਿਆਂ ਵੱਲੋਂ ਵਿਭਾਗ ਦੇ ਵਿਕਾਸ ਲਈ ਸੁਝਾਅ ਵੀ ਲਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਕਲਾਸ ਪ੍ਰਦਰਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਾਲਜ ਵਿਦਿਆਰਥੀਆਂ ਦੇ ਮਾਤਾ-ਪਿਤਾ, ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਆਪਸੀ ਸੰਬੰਧ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਂਦੀਆਂ ਹਨ। ਇਸ ਮੌਕੇ ਕੰਪਿਊਟਰ ਵਿਭਾਗ ਦੇ ਸਾਰੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।