ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਸਾਈਬਰ ਜਾਗਰੂਕਤਾ ਦਿਵਸ ਮੌਕੇ ਵਿਸੇਸ਼ ਲੈਕਚਰ ਕਰਵਾਇਆ ਗਿਆ।ਇਸ ਮੌਕੇ ਕੰਪਿਊੁਟਰ ਵਿਭਾਗ ਦੇ ਮੈਡਮ ਪਵਿੱਤਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਾਈਬਰ ਸਕਿਉਰਿਟੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਹਨਾਂ ਨੇ ਮਨਿਸਟਰੀ ਆਫ ਇਲੈਕਟ੍ਰੋਨਿਕਸ ਐਂਡ ਇੰਨਫਰਮੇਸ਼ਨ ਟੈਕਨਾਲੌਜੀ ਦੇ ਅਧੀਨ ਸਾਈਬਰ ਸਵੱਛਤਾ ਕੇਂਦਰ ਵਲੋਂ ਜਾਰੀ ਕੀਤੀਆਂ ਗਈਆ ਬੈਸਟ ਪ੍ਰੈਕਟਿਸਜ਼ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਆਨ-ਲਾਈਨ ਲੈਣ ਦੇਣ ਸਮੇਂ ਜਾਗਰੂਕ ਰਹਿਣ ਲਈ ਪ੍ਰੇਰਿਆ। ਇਸ ਮੌਕੇ ਵਿਭਾਗ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।