Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਗਨੀਪਥ ਯੋਜਨਾ ਤਹਿਤ ਫੌਜ ਵਿੱਚ ਭਰਤੀ ਦੀ ਚਾਰ ਚੁਫੇਰੇ ਤੋਂ ਨਿੰਦਾ 

ਅਗਨੀਪਥ ਯੋਜਨਾ ਤਹਿਤ ਫੌਜ ਵਿੱਚ ਭਰਤੀ ਦੀ ਚਾਰ ਚੁਫੇਰੇ ਤੋਂ ਨਿੰਦਾ 

ਅਗਨੀਪਥ ਯੋਜਨਾ ਤਹਿਤ ਫੌਜ ਵਿੱਚ ਭਰਤੀ ਦੀ ਚਾਰ ਚੁਫੇਰੇ ਤੋਂ ਨਿੰਦਾ 

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਕੇਂਦਰ ਸਰਕਾਰ ਦੁਆਰਾ ਅਗਨੀਪਥ ਯੋਜਨਾ ਤਹਿਤ ਦੇਸ ਦੀਆਂ ਫੌਜਾਂ ਠੇਕੇ ‘ ਤੇ ਦਿੱਤੇ ਜਾਣ ਦੀ ਮਨਜ਼ੂਰੀ ਦੇਣ ਦੀ ਚਾਰ ਚੁਫੇਰੇ ਤੋਂ ਬੁੱਧੀਜੀਵੀ ਵਰਗ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ ਅਤੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ ।

        ਐਡਵੋਕੇਟ ਪਰਵੇਸ਼ ਖੋਸਲਾ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਯੋਜਨਾ ਤਹਿਤ ਸੈਨਾਵਾਂ ‘ ਚ ਠੇਕੇ ਉਤੇ ਭਰਤੀ ਸਿਰਫ 4 ਸਾਲਾਂ ਲਈ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਸਿਰਫ 25 % ਜਵਾਨਾਂ ਨੂੰ ਫੌਜ ਵਿਚ ਹੋਰ ਵਧੇਰੇ ਸਮਾਂ ਨੌਕਰੀ ਦਾ ਮੌਕਾ ਦਿੱਤਾ ਜਾਵੇਗਾ , ਯਾਨੀ  ਚਾਰ ਸਾਲ ਬਾਅਦ  ਠੇਕੇ ਤੇ ਭਰਤੀ ਕੀਤੇ  ਇਨ੍ਹਾਂ ਨੌਜਵਾਨਾਂ ਵਿੱਚੋਂ  75 % ਜਵਾਨਾਂ ਨੂੰ ਸੇਵਾ – ਮੁਕਤ ਕਰ ਦਿੱਤਾ ਜਾਵੇਗਾ । ਉਨ੍ਹਾਂ ਦੋਸ ਲਾਇਆ ਹੈ ਕਿ ਸਰਕਾਰ ਦਾ ਇਹ ਫੈਸਲਾ ਦੇਸ ਨੂੰ ਦੇਸੀ ਵਿਦੇਸ਼ੀ ਕਾਰਪੋਰੇਟਾਂ ਕੋਲ ਗਹਿਣੇ ਧਰਨ ਵਾਲੀ ਨਿੱਜੀਕਰਣ ਦੀ ਨੀਤੀ ਦਾ ਜਾਰੀ ਰੂਪ ਹੈ । ਪਹਿਲਾਂ ਫੌਜੀ ਹਥਿਆਰ ਬਣਾਉਣ ਦੇ ਠੇਕੇ ਵੀ ਵਿਦੇਸੀ ਕਾਰਪੋਰੇਟਾਂ ਨੂੰ ਦਿੱਤੇ ਗਏ ਹਨ । ਸਰਕਾਰ ਦੇ ਇਸ ਫੈਸਲੇ ਖਿਲਾਫ ਦੇਸ਼ ਦੇ ਵੱਖ ਵੱਖ ਕੋਨਿਆਂ ਵਿੱਚ ਨੌਜਵਾਨਾਂ ਦਾ ਫੁੱਟ ਰਿਹਾ ਰੋਹ ਬਿਲਕੁਲ ਵਾਜਬ ਹੈ । ਬੇਰੁਜਗਾਰੀ ਦੀ ਚੱਕੀ ਵਿੱਚ ਪਿਸ ਰਹੇ ਗਰੀਬ ਕਿਰਤੀਆਂ ਦੇ ਨੌਜਵਾਨ ਬੱਚਿਆਂ ਨੂੰ ਇਸ ਦੇਸਧ੍ਰੋਹੀ ਫੈਸਲੇ ਨੇ ਇਸ ਕਦਰ ਝੰਜੋੜਿਆ ਹੈ ਕਿ ਕੁੱਝ ਨੌਜਵਾਨਾਂ ਵੱਲੋਂ ਘੋਰ ਨਿਰਾਸਾ ਦੀ ਹਾਲਤ ਵਿੱਚ ਖੁਦਕੁਸ਼ੀਆਂ ਕਰਨ ਦੀਆਂ ਖਬਰਾਂ ਹਰ ਦੇਸਭਗਤ ਦੇ ਮਨਾਂ ਅੰਦਰ ਰੋਹ ਦੀ ਜਵਾਲਾ ਭੜਕਾ ਰਹੀਆਂ ਹਨ । ਉਨ੍ਹਾਂ  ਮੰਗ ਉੱਤੇ ਜੋਰ ਦਿੱਤਾ ਹੈ ਕਿ ਸਰਕਾਰ ਵੱਲੋਂ ਸੈਨਾਵਾਂ ਦਾ ਨਿੱਜੀਕਰਣ ਕਰਨ ਵਾਲੀ ਅਗਨੀਪਥ ਨਾਂ ਦੀ ਯੋਜਨਾ ਫੌਰੀ ਵਾਪਸ ਲਈ ਜਾਵੇ । ਮੁਲਕ ਦੇ ਸਮੂਹ ਨੌਜਵਾਨਾਂ ਨੂੰ ਪੱਕਾ ਰੁਜਗਾਰ ਦੇਣ ਵਾਲੀ ਦੇਸ ਪੱਖੀ ਨੀਤੀ ਬਣਾਈ ਜਾਵੇ ਅਤੇ ਕਾਰਪੋਰੇਟ ਜਗਤ ਦੇ ਸੇਵਕ ਸੰਸਾਰ ਬੈਂਕ ਤੇ ਸੰਸਾਰ ਵਪਾਰ ਸੰਸਥਾ ਦੀ ਜਨਤਕ ਅਦਾਰਿਆਂ ਦਾ ਨਿੱਜੀਕਰਣ ਕਰਨ ਵਾਲੀ ਨੀਤੀ ਰੱਦ ਕੀਤੀ ਜਾਵੇ ।

ਫੋਟੋ : ਜਾਣਕਾਰੀ ਦਿੰਦੇ ਹੋਏ ਐਡਵੋਕੇਟ ਪ੍ਰਵੇਸ਼ ਖੋਸਲਾ ।