Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਪੰਜਾਬੀ ਭਾਸ਼ਾ ਨੁੰ ਪ੍ਰਫੁਲਤ,ਉਤਪਤੀ ਤੇ ਵਿਕਾਸ ਲਈ ਲੇਖ,ਕੁਇਜ਼ ਤੇ ਕਵਿਤਾ ਮੁਕਾਬਲੇ ਕਰਵਾਏ

ਪੰਜਾਬੀ ਭਾਸ਼ਾ ਨੁੰ ਪ੍ਰਫੁਲਤ,ਉਤਪਤੀ ਤੇ ਵਿਕਾਸ ਲਈ ਲੇਖ,ਕੁਇਜ਼ ਤੇ ਕਵਿਤਾ ਮੁਕਾਬਲੇ ਕਰਵਾਏ

ਪੰਜਾਬੀ ਭਾਸ਼ਾ ਨੁੰ ਪ੍ਰਫੁਲਤ,ਉਤਪਤੀ ਤੇ ਵਿਕਾਸ ਲਈ ਲੇਖ,ਕੁਇਜ਼ ਤੇ ਕਵਿਤਾ ਮੁਕਾਬਲੇ ਕਰਵਾਏ

ਗੜ੍ਹਦੀਵਾਲਾ 20 ਮਈ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਹੜੇ ਵਿੱਚ “ ਵਿਦਿਆਰਥੀ ਭਲਾਈ ਮੰਚ ਤੇ ਪੰਜਾਬੀ ਭਾਸ਼ਾ ਮੰਚ” ਵਲੋਂ ਸਾਂਝੇ ਤੌਰ ਤੇ ਪੰਜਾਬੀ ਭਾਸ਼ਾ ਨੁੰ ਪ੍ਰਫੁਲਤ ਕਰਨ ਲਈ ਭਾਸ਼ਾ ਦੀ ਉਤਪਤੀ ਤੇ ਵਿਕਾਸ ਲਈ ਲੇਖ ਮੁਕਾਬਲੇ , ਕੁਇਜ਼ ਤੇ ਕਵਿਤਾ ਮੁਕਾਬਲੇ ਕਰਵਾਏ ਗਏ। ਜੱਜ
ਸਾਹਿਬਾਨ ਦੀ ਭੂਮਿਕਾ ਦੋਵਾਂ ਮੰਚਾਂ ਦੇ ਅਧਿਆਪਕ ਪ੍ਰਤੀਨਿੱਧ ਡਾ. ਸਤਵੰਤ ਕੌਰ ਤੇ ਡਾ.ਦਿਲਬਾਰਾ ਸਿੰਘ ਵਲੋਂ ਨਿਭਾਈ ਗਈ। ਤਿੰਨੋਂ ਪ੍ਰਤੀਯੋਗਤਾਵਾਂ ਵਿੱਚ ਜੇਤੂ ਰਹੇ ਵਿਦਿਆਰਥੀਆ ਨੁੰ ਇਨਾਮ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਡਾ. ਮਲਕੀਤ ਸਿੰਘ ਵਲੋਂ ਇਨਾਮ ਤਕਸ਼ੀਮ ਕੀਤੇ ਗਏ। ਉਹਨਾਂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਦੋਹਾਂ ਕਲੱਬਾਂ ਦੇ ਪ੍ਰਧਾਨ ਹਰਪ੍ਰੀਤ ਸਿੰਘ (ਸਮੈਸਟਰ ਛੇਵਾਂ) ਦਾ ਵਿਸ਼ੇਸ ਤੌਰ ਤੇ
ਧੰਨਵਾਦ ਕੀਤਾ ਅਤੇ ਅਜਿਹੇ ਮੁਕਾਬਲੇ ਕਰਵਾਉਂਦੇ ਰਹਿਣ ਲਈ ਉਤਸ਼ਾਹਿਤ ਕੀਤਾ। ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਤੇ ਅਧਿਆਪਕ ਪ੍ਰਤੀਨਿੱਧ ਡਾ.ਸਤਵੰਤ ਕੌਰ ਤੇ ਡਾ.ਦਿਲਬਾਰਾ ਸਿੰਘ ਦਾ ਧੰਨਵਾਦ ਕਰਦੇ ਹੋਏ ਪ੍ਰਿੰਸੀਪਲ ਸਾਹਿਬ ਨੇ ਇਸ ਸੁੱਚੱਜੀ ਕਾਰਗੁਜ਼ਾਰੀ ਲਈ ਇਹਨਾਂ ਸਭ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਅਧਿਆਪਕ ਸਾਹਿਬਾਨ ਤੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਪ੍ਰਿੰਸੀਪਲ ਸਾਹਿਬ ਸਿੰਘ ਨੂੰ ਜੀ ਆਇਆਂ ਕਹਿੰਦਿਆਂ ਹੋਇਆਂ ਫੁੱਲਾਂ ਦਾ ਗੁਲਦਸਤਾ ਭੇੰਟ ਕੀਤਾ। ਅੰਤ ਵਿੱਚ ਪ੍ਰਿੰਸੀਪਲ ਸਾਹਿਬ ਸਿੰਘ ਨੇ ਵਿਦਿਆਰਥੀ ਤੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ ਤੇ ਅਜਿਹੇ ਮੁਕਾਬਲੇ ਕਰਵਾਉਂਦੇ ਰਹਿਣ ਲਈ ਪ੍ਰੇਰਿਆ।