Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਕਰਵਾਈ ਗਈ ਮਹਿੰਦੀ ਪ੍ਰਤੀਯੋਗਿਤਾ

ਕੇ.ਐਮ.ਐਸ ਕਾਲਜ ਵਿਖੇ ਕਰਵਾਈ ਗਈ ਮਹਿੰਦੀ ਪ੍ਰਤੀਯੋਗਿਤਾ

ਦਸੂਹਾ (ਚੌਧਰੀ) 

1 ਨਵੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ। ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਨ੍ਹਾਂ ਵਿੱਚ ਜਸਮੀਤ ਕੌਰ (ਬੀ.ਐਸ.ਸੀ.ਐਫ.ਡੀ ਤੀਸਰਾ ਸਮੈਸਟਰ) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਕੁਲਵਿੰਦਰ ਕੌਰ (ਬੀ.ਸੀ.ਏ ਪਹਿਲਾ ਸਮੈਸਟਰ) ਨੇ ਦੂਸਰਾ ਸਥਾਨ, ਗੁਣਸ਼ਿਖਾ (ਬੀ.ਸੀ.ਏ ਪਹਿਲਾ ਸਮੈਸਟਰ) ਅਤੇ ਸੁਖਵਿੰਦਰ ਕੌਰ (ਬੀ.ਐਸ.ਸੀ.ਐਫ.ਡੀ ਤੀਸਰਾ ਸਮੈਸਟਰ) ਨੇ ਤੀਸਰਾ ਸਥਾਨ ਸਾਂਝਾ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਗੁਰਜੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਰੀਮਾ ਸਿੰਘ, ਪ੍ਰਿਯੰਕਾ, ਮਹਿਕ ਸੈਣੀ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਮਹਿੰਦੀ ਪ੍ਰਤੀਯੋਗਿਤਾ ਦੌਰਾਨ ਜੇਤੂ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਫੈਕਲਟੀ ਮੈਂਬਰ।