Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਮਾਈਂਡਸਵੀਪਰ ਪ੍ਰੋਗਰਾਮ ਤਹਿਤ ਮੁਕਾਬਲੇ ਕਰਵਾਏ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਮਾਈਂਡਸਵੀਪਰ ਪ੍ਰੋਗਰਾਮ ਤਹਿਤ ਮੁਕਾਬਲੇ ਕਰਵਾਏ

ਗੜ੍ਹਦੀਵਾਲਾ 7 ਮਈ (ਚੌਧਰੀ) : ਖ਼ਾਲਸਾ ਕਲਾਜ, ਗੜ੍ਹਦੀਵਾਲਾ ਦੇ ਕੰਪਿਊਟਰ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮਾਈਂਡਸਵੀਪਰ ਪ੍ਰੋਗਰਾਮ ਤਹਿਤ ਇੰਟਰ ਕਲਾਸ ਮੁਕਾਬਲੇ ਕਰਵਾਏ ਗਏ,ਜਿਹਨਾਂ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।ਮੁਕਾਬਲਿਆਂ ਵਿੱਚ ਹੈਂਡ ਅੋਨ ਕੀਬੋਰਡ ਵਿੱਚ ਟੇਕ ਚੰਦ ਬੀ.ਏ. ਸਮੈਸਟਰ ਦੂਜਾ ਵਿੱਚ ਪਹਿਲਾ, ਮਹਿਤਾਬ ਸਿੰਘ ਨੇ ਬੀ-ਵਾਕ ਸਮੈਸਟਰ ਦੂਜਾ ਵਿੱਚ ਦੂਜਾ ਅਤੇ ਜੈ ਕੋਰ ਐਮ.ਕਾਮ ਸਮੈਸਟਰ ਚੌਥਾ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਗਰੁੱਪ ਡਿਸਕਸ਼ਨ ਵਿੱਚ ਰੀਤੀਕਾ ਸ਼ਰਮਾ ਬੀ.ਸੀ. ਏ. ਸਮੈਸਟਰ ਚੌਥਾ, ਸਤਵੀਰ ਸਿੰਘ ਬੀ-ਵਾਕ ਸਮੈਸਟਰ ਦੂਜਾ ਅਤੇ ਗੁਰਪ੍ਰੀਤ ਸਿੰਘ ਬੀ.ਸੀ. ਏ. ਸਮੈਸਟਰ ਚੌਥਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਪ੍ਰੈਜੈਨਟੇਸ਼ਨ ਵਿੱਚ ਕਾਮਨਾ ਡਡਵਾਲ,ਰੀਤੀਕਾ ਸ਼ਰਮਾ ਅਤੇ ਗੁਰਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਈ-ਪੋਸਟਰ ਵਿੱਚ ਤਜਿੰਦਰ ਸਿੰਘ, ਜਗਦੀਪ ਸਿੰਘ ਅਤੇ ਅੰਜਲੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ਵਿੱਚ ਪੰਜ ਟੀਮਾਂ ਨੇ ਭਾਗ ਲਿਆ। ਰੀਤੀਕਾ ਸ਼ਰਮਾ, ਅੰਜਲੀ ਅਤੇ ਰਸਮੀਤ ਨੇ ਪਹਿਲਾ ਸਥਾਨ ਹਾਸਲ ਕੀਤਾ। ਆਯੂਸ਼ੀ, ਅਮਰਪਾਲ ਸਿੰਘ ਅਤੇ ਸਤਵੀਰ ਸਿੰਘ ਨੇ ਦੂਜਾ ਅਤੇ ਵਿਸ਼ਾਲ ਕੌਰ ਡੌਲੀ ਅਤੇ ਜਸਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਤੇ ਕੰਪਿਊਟਰ ਵਿਭਾਗ ਦੇ ਮੁੱਖੀ ਪ੍ਰੋ. ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆ ਦਾ ਸਰਵ ਪੱਖੀ ਵਿਕਾਸ ਹੋਣਾ ਵੀ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੁੰ ਆਪਣੀ ਸਕਿਲ ਨਿਖਾਰਣ ਲਈ ਸੁਝਾਅ ਦਿੱਤੇ। ਇਸ ਮੌਕੇ ਪ੍ਰਿੰਸੀਪਲ ਡਾ.ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੌਕੇ ਤੇ ਕੰਪਿਊਟਰ ਵਿਭਾਗ ਦੇ ਮੁੱਖੀ ਪ੍ਰੋ. ਕਮਲਜੀਤ ਕੌਰ, ਪ੍ਰੋ. ਪਵਿੱਤਰਜੀਤ ਕੌਰ, ਪ੍ਰੋ. ਜਤਿੰਦਰ ਕੌਰ, ਪ੍ਰੋ.ਮਨਜਿੰਦਰ ਕੌਰ, ਪ੍ਰੋ.ਜੋਤੀ ਪਾਲ, ਪ੍ਰੋ. ਜੋਤੀ , ਪ੍ਰੋ. ਇੰਦਰਜੀਤ ਕੌਰ ਅਤੇ ਸ੍ਰੀ ਸੁਖਵਿੰਦਰ ਕੁਮਾਰ ਆਦਿ ਹਾਜ਼ਿਰ ਸਨ।