Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 18 ਫਰਵਰੀ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਗੱਲਬਾਤ ਕਰਦਿਆ ਦੱਸਿਆ ਕਿ ਸ੍ਰੀਮਤੀ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਿਰਦੇਸ਼ਾ ਅਨੁਸਾਰ ਰਣਜੀਤ ਸਿੰਘ ਹੀਰ ਐਸ.ਡੀ.ਐਮ ਦਸੂਹਾ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਦਸੂਹਾ ਪ੍ਰਿੰਸੀਪਲ ਗੁਰਦਿਆਲ ਸਿੰਘ ਅਤੇ ਉਹਨਾਂ ਦੀ ਟੀਮ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਸਾਰਿਆ ਨੂੰ ਬਿਨਾ ਕਿਸੇ ਡਰ, ਬਿਨਾ ਕਿਸੇ ਭੇਦ-ਭਾਵ ਅਤੇ ਬਿਨਾ ਕਿਸੇ ਲਾਲਚ ਤੋਂ ਲੋਕਤੰਤਰ ਦੇ ਹੱਕ ਵਿੱਚ ਵੋਟ ਪਾਉਣੀ ਚਾਹੀਦੀ ਹੈ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਦੇ ਨਾਲ ਨਾਲ ਕਾਲਜ ਦੇ ਸਟਾਫ਼ ਨੇ ਵੀ ਬੜੀ ਦਿਲਚਸਪੀ ਨਾਲ ਭਾਗ ਲਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਕੁਸਮ ਲਤਾ, ਮਨਪ੍ਰੀਤ ਕੌਰ, ਸ਼ੈਲੀ ਭਾਰਦਵਾਜ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਦਲਜੀਤ ਕੌਰ, ਕਿਰਨਦੀਪ ਕੌਰ, ਗੁਰਿੰਦਰਜੀਤ ਕੌਰ, ਰਮਨਪ੍ਰੀਤ ਕੌਰ, ਸਾਕਸ਼ੀ ਸ਼ਰਮਾ, ਸੂਰਜ ਪ੍ਰਭਾ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।