Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੁਸ਼ਿਆਰਪੁਰ ’ਚ ਕੱਲ ਤੋਂ ਸ਼ੁਰੂ ਹੋਵੇਗਾ ਕਲਾ ਤੇ ਵਿਰਾਸਤ ਦਾ ਸੰਗਮ

ਹੁਸ਼ਿਆਰਪੁਰ ’ਚ ਕੱਲ ਤੋਂ ਸ਼ੁਰੂ ਹੋਵੇਗਾ ਕਲਾ ਤੇ ਵਿਰਾਸਤ ਦਾ ਸੰਗਮ

ਹੁਸ਼ਿਆਰਪੁਰ (ਬਿਊਰੋ) 

-‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦਾ 3 ਮਾਰਚ ਨੂੰ ਲਾਜਵੰਤੀ ਆਊਟਡੋਰ ਸਟੇਡੀਅਮ ’ਚ ਹੋਵੇਗਾ ਆਗਾਜ਼
–ਮੇਲੇ ਦੀਆਂ ਤਿਆਰੀਆਂ ’ਚ ਲੱਗੀ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵਲੋਂ ਕੀਤਾ ਜਾਵੇਗਾ ਮੇਲੇ ਦਾ ਉਦਘਾਟਨ
–ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਤੋਂ ਇਲਾਵਾ ਸਥਾਨਕ ਕਲਾਕਾਰ ਕਰਨਗੇ ਦਰਸ਼ਕਾਂ ਦਾ ਮਨੋਰੰਜਨ
–ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਹੁੰਮ-ਹੁੰਮਾਂ ਕੇ ਮੇਲੇ ਵਿਚ ਪਹੁੰਚਣ ਦੀ ਅਪੀਲ

2 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਕਲਾ ਤੇ ਵਿਰਾਸਤ ਨੂੰ ਸੰਜੋਏ ਹੋਏ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲਾ ਸ਼ੁੱਕਰਵਾਰ 3 ਮਾਰਚ ਤੋਂ ਲਾਜਵੰਤੀ ਮਲੀਟੀਪਰਪਜ਼ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੇਲੇ ਦੀ ਤਿਆਰੀ ਵਿਚ ਲੱਗੀ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵਲੋਂ ਮੇਲੇ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 7 ਮਾਰਚ ਤੱਕ ਲੱਗਣ ਵਾਲੇ ਇਸ ਮੇਲੇ ਵਿਚ ਜ਼ਿਲ੍ਹੇ ਦੇ 100 ਦੇ ਕਰੀਬ ਦਸਤਕਾਰ ਤੇ ਸੈਲਫ ਹੈਲਪ ਗਰੁੱਪ ਹਿੱਸਾ ਲੈ ਕੇ ਲੋਕਾਂ ਤੱਕ ਦਸਤਕਾਰੀ ਦੇ ਨਮੂਨਿਆਂ ਨੂੰ ਪੇਸ਼ ਕਰਨਗੇ, ਤਾਂ ਜੋ ਲੋਕ ਇਕ ਹੀ ਛੱਤ ਹੇਠ ਆਪਣੇ ਜ਼ਿਲ੍ਹੇ ਦੀ ਅਮੀਰ ਵਿਰਾਸਤ ਨਾਲ ਜੁੜੀਆਂ ਕਲਾਕ੍ਰਿਤੀਆਂ ਦੀ ਖਰੀਦਕਾਰੀ ਕਰ ਸਕਣ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਰੋਜ਼ਾਨਾ ਉੱਤਰੀ ਖੇਤਰੀ ਸਭਿਆਚਾਰਕ ਕੇਂਦਰ ਦੇ ਕਲਾਕਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਅਤੇ ਹੋਰ ਕਲਾਕਾਰਾਂ ਵਲੋਂ ਆਪਣੀ ਪੇਸ਼ਕਾਰੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 3 ਤੋਂ 7 ਮਾਰਚ ਤੱਕ ਲੋਕਾਂ ਲਈ ਇਹ ਮੇਲਾ ਰੋਜ਼ਾਨਾ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦਾ ਮੁੱਖ ਥੀਮ ਇਥੋਂ ਦੇ ਪਲਾਸਟਿਕ ਇਨਲੇਅ ਵਰਕ, ਪ੍ਰੰਪਰਿਕ ਨ੍ਰਿਤ, ਕੁਦਰਤੀ ਉਤਪਾਦ ਰਹਿਣਗੇ, ਜਿਸ ਵਿਚ ਵੱਖ-ਵੱਖ ਕਾਰੀਗਰਾਂ, ਗਰੁੱਪਾਂ ਅਤੇ ਸੰਸਥਾਵਾਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੇਲਾ ਜ਼ਿਲ੍ਹੇ ਦੀ ਦਸਤਕਾਰੀ, ਸੰਸਕ੍ਰਿਤੀ ਅਤੇ ਵਾਤਾਵਰਣ ਨਾਲ ਸਬੰਧਤ ਦਿਲਕਸ਼ ਨਮੂਲਿਆਂ ਨੂੰ ਪੇਸ਼ ਕਰੇਗਾ ਅਤੇ ਜ਼ਿਲ੍ਹੇ ਦੇ ਦਸਤਕਾਰਾਂ ਤੇ ਸੈਲਫ ਹੈਲਪ ਗਰੁੱਪਾਂ ਲਈ ਆਪਣੇ ਉਤਪਾਦ ਨੂੰ ਵੇਚਣ ਦਾ ਇਹ ਇਕ ਵੱਡਾ ਮੌਕਾ ਹੈ। ਉਨ੍ਹਾਂ ਕਿਹਾ ਕਿ ਇਸ ਆਯੋਜਨ ਦਾ ਉਦੇਸ਼ ਜ਼ਿਲ੍ਹੇ ਦੇ ਦਸਤਕਾਰਾਂ ਨੂੰ ਇਕ ਇਸ ਤਰ੍ਹਾਂ ਦਾ ਮੰਚ ਪ੍ਰਦਾਨ ਕਰਨਾ ਹੈ, ਜਿਥੇ ਉਨ੍ਹਾਂ ਨੂੰ ਆਪਣੇ ਸਾਮਾਨ ਨੂੰ ਵੇਚਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਵਿਚ ਸਟਾਰ ਨਾਈਟ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਆਪਣੇ ਗੀਤਾਂ ਨਾਲ ਸਮਾਂ ਬੰਨ੍ਹਣਗੇ। ਇਸ ਤੋਂ ਇਲਾਵਾ ਸਰਕਾਰੀ ਕਾਲਜ ਵਲੋਂ ਲੰਬੀ ਹੇਕ ਤੇ ਸਿੱਠਣੀਆਂ, ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਲੋਂ ਭੰਗੜਾ, ਬਰਫੀ ਬੈਂਡ ਅਭਿਸ਼ੇਕ ਐਂਡ ਗਰੁੱਪ ਵਲੋਂ ਲਾਈਵ ਪੇਸ਼ਕਾਰੀ, ਲੈਕਮੇ ਅਕਾਦਮੀ ਵਲੋਂ ਫੈਸ਼ਨ ਸ਼ੋਅ, ਗਾਇਕ ਅਨਮੋਲ ਰਾਜਾ ਦੀ ਲਾਈਵ ਪ੍ਰੋਫਾਰਮੈਂਸ, ਮਲਵਈ ਗਿੱਧਾ, ਨਾਟਕ ਅਤੇ ਹੋਰ ਸੰਸਕ੍ਰਿਤਕ ਪ੍ਰੋਗਰਾਮ ਦਾ ਵੀ ਆਯੋਜਨ ਲਗਾਤਾਰ ਜਾਰੀ ਰਹੇਗਾ।
ਕੋਮਲ ਮਿੱਤਲ ਨੇ ਦੱਸਿਆ ਕਿ ਮੇਲੇ ਵਿਚ ਫੂਡ ਸਟਾਲਾਂ ਦੀ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿਚ ਹੁਸ਼ਿਆਰਪੁਰ ਦੇ ਮਸ਼ਹੂਰ ਸਵਾਦੀ ਪਕਵਾਨਾਂ ਤੋਂ ਇਲਾਵਾ ਹੋਰ ਫੂਡ ਸਟਾਲ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਸੈਲਫੀ ਪੁਆਇੰਟ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲਿਆਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਿਸ ਵਿਚ ਸੀ.ਸੀ.ਟੀ.ਵੀ ਕੈਮਰਿਆਂ ਤੋਂ ਇਲਾਵਾ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਜਿਲ੍ਹੇ ਦੀ ਦਸਤਕਾਰੀ ਤੇ ਵਿਰਾਸਤ ਦਾ ਸੁਮੇਲ ਦੇਖਣ ਲਈ ਲੋਕਾਂ ਨੂੰ ਇਸ ਮੇਲੇ ਵਿਚ ਵੱਧ-ਚੜ੍ਹ ਕੇ ਪਹੁਚੰਣ ਦੀ ਅਪੀਲ ਕੀਤੀ ਹੈ।