Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕਾਂਗਰਸ ਤੇ ਬਾਦਲ ਦਲ ਦੇ ਸਰਗਰਮ ਆਗੂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ‘ਚ ਸ਼ਾਮਿਲ

ਕਾਂਗਰਸ ਤੇ ਬਾਦਲ ਦਲ ਦੇ ਸਰਗਰਮ ਆਗੂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਾਂਗਰਸ ਤੇ ਬਾਦਲ ਦਲ ਨੂੰ ਦਿੱਤਾ ਕਰਾਰਾ ਝਟਕਾ

ਹੁਸ਼ਿਆਰਪੁਰ 27 ਜਨਵਰੀ (ਬਿਊਰੋ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ, ਜਦੋਂ ਕਾਂਗਰਸ ਅਤੇ ਬਾਦਲ ਦਲ ਦੇ ਸਰਗਰਮ ਆਗੂਆਂ ਵੱਲੋਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਦੋਆਬਾ ਖੇਤਰ ਦੇ ਸਿਰਕੱਢ ਆਗੂ ਸ. ਸੁਖਵਿੰਦਰ ਸਿੰਘ ਜੌਹਲ, ਸ: ਜਸਵੀਰ ਸਿੰਘ ਅਰਗੋਵਾਲ, ਸ.ਮੋਹਨ ਸਿੰਘ ਜੌਹਲ, ਸ: ਸੁਖਦੇਵ ਸਿੰਘ ਜੌਹਲ, ਸ: ਕੁਲਦੀਪ ਸਿੰਘ ਜੌਹਲ, ਸ: ਸੁਖਵੀਰ ਸਿੰਘ, ਸ਼੍ਰੀ ਪੁਨੀਤ ਅਰੋੜਾ ਨੂੰ ਰਸਮੀ ਤੌਰ ਤੇ ਸ਼ਾਮਿਲ ਕਰਕੇ ਸਵਾਗਤ ਕੀਤਾ। ਇਸ ਦੌਰਾਨ ਸ: ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਸ.ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਅਤੇ ਵਰਕਰਾਂ ਦੇ ਸ਼ਾਮਿਲ ਹੋਣ ਨਾਲ ਦੋਆਬਾ ਖੇਤਰ ਵਿੱਚ ਵੱਡਾ ਹੁਲਾਰਾ ਮਿਲਿਆ ਹੈ।
ਇਸ ਮੌਕੇ ਤੇ ਪਾਰਟੀ ਦੇ ਜਨਰਤਲ ਸਕੱਤਰ ਸ: ਅਵਤਾਰ ਸਿੰਘ ਜੌਹਲ, ਜਿ਼ਲ੍ਹਾ ਪ੍ਰਧਾਨ ਹੁਸ਼ਿਆਰਪੁਰ ਸ: ਸਤਵਿੰਦਰਪਾਲ ਸਿੰਘ ਢੱਟ ਅਤੇ ਹੁਸ਼ਿਆਰਪੁਰ ਯੂਥ ਵਿੰਗ ਦੇ ਪ੍ਰਧਾਨ ਸ:ਮਨਪ੍ਰੀਤ ਸਿੰਘ ਸੈਣੀ ਵੀ ਮੌਜੂਦ ਸਨ।