ਗੜ੍ਹਦੀਵਾਲਾ, 11 ਨਵੰਬਰ (ਚੌਧਰੀ )
: ਕਾਂਗਰਸ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਕੋਕਿਲ ਮਾਰਕੀਟ ਵਿਖੇ ਸਥਿਤ ਪਾਰਟੀ ਦਫ਼ਤਰ ਵਿੱਚ ਬਲਾਕ ਪ੍ਰਧਾਨ ਕੈਪਟਨ ਬਹਾਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਅਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਨੂੰ ਬੂਥ ਅਤੇ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਜ਼ਿਲ੍ਹਾ, ਬਲਾਕ ਅਤੇ ਗੜ੍ਹਦੀਵਾਲਾ ਸ਼ਹਿਰੀ ਪੱਧਰ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ।
ਇਸ ਤਹਿਤ ਅਜੈਪਾਲ ਸਹੋਤਾ ਨੂੰ ਯੂਥ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਹਰਜੋਤ ਕੌਰ ਅਰਗੋਵਾਲ ਨੂੰ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ, ਰਾਜਿੰਦਰ ਕੌਰ ਨੂੰ ਐੱਸ.ਸੀ. ਮਹਿਲਾ ਵਿੰਗ ਦੀ ਬਲਾਕ ਪ੍ਰਧਾਨ, ਸਿਰੋਜ ਮਿਨਹਾਸ ਨੂੰ ਮਹਿਲਾ ਵਿੰਗ ਗੜ੍ਹਦੀਵਾਲਾ ਦੀ ਸ਼ਹਿਰੀ ਪ੍ਰਧਾਨ ਅਤੇ ਅਜੀਤ ਕੁਮਾਰ ਘੁੱਕਾ ਨੂੰ ਗੜ੍ਹਦੀਵਾਲਾ ਦਾ ਸ਼ਹਿਰੀ ਪ੍ਰਧਾਨ ਤੇ ਜੋਰਾਵਰ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਇਸ ਤੋਂ ਇਲਾਵਾ ਨਰੂੜ, ਖੰਗਵਾੜੀ, ਕਟੌਹੜ, ਡੱਫਰ, ਚੌਹਕਾ, ਅਰਗੋਵਾਲ, ਤਲਵੰਡੀ ਜੱਟਾਂ, ਗੜ੍ਹਦੀਵਾਲਾ, ਬਡਿਆਲਾ, ਰਮਦਾਸਪੁਰ ਅਤੇ ਜੋਹਲਾਂ ਸਮੇਤ 11 ਪਿੰਡਾਂ ਦੇ ਵਰਕਰਾਂ ਨੂੰ ਵੀ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਵੱਖ-ਵੱਖ ਅਹੁਦਿਆਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਅਤੇ ਜੋਗਿੰਦਰ ਸਿੰਘ ਗਿਲਜੀਆਂ ਵੱਲੋਂ ਪਾਰਟੀ ਹਾਈਕਮਾਂਡ ਵੱਲੋਂ ਭੇਜੇ ਗਏ ਨਿਯੁਕਤੀ ਪੱਤਰ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੌਂਪੇ ਗਏ।







