Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਬ ਤਹਿਸੀਲ ਗੜਦੀਵਾਲਾ ਵਿਖੇ ਇਲਾਕੇ ਦੇ ਲੋਕਾਂ ਦੀਆਂ ਸੁਣੀਆਂ ਸਮਸਿਆਵਾਂ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਬ ਤਹਿਸੀਲ ਗੜਦੀਵਾਲਾ ਵਿਖੇ ਇਲਾਕੇ ਦੇ ਲੋਕਾਂ ਦੀਆਂ ਸੁਣੀਆਂ ਸਮਸਿਆਵਾਂ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

4 ਜੁਲਾਈ : ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਬ ਤਹਿਸੀਲ ਗੜਦੀਵਾਲਾ ਵਿਖੇ ਇਲਾਕੇ ਦੇ ਲੋਕਾਂ ਦੀ ਤਹਿਸੀਲ ਨਾਲ ਸਬੰਧਤ ਸਮਸਿਆਵਾਂ ਸੁਣੀਆਂ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਬ ਤਹਿਸੀਲ ਗੜਦੀਵਾਲਾ ਵਿਖੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਜਿਨ੍ਹਾਂ ਵਿੱਚ 23/24 ਦੇ ਕਰੀਬ ਸਮਸਿਆਵਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕੁਝ ਕੇਸ ਕੋਰਟ ਕੇਸ ਕਰਕੇ ਉਲਝੇ ਹੋਏ ਹਨ। ਉਨ੍ਹਾਂ ਕਿਹਾ ਵੋਟਾਂ ਸਮੇਂ ਲੋਕਾਂ ਨੇ ਸਾਨੂੰ ਵੋਟ ਪਾ ਕੇ ਸਾਡਾ ਸਾਥ ਦਿੱਤਾ ਸੀ ਹੁਣ ਸਾਡਾ ਫਰਜ ਬਣਦਾ ਹੈ ਕਿ ਅਸੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰੀਏ। ਉਨ੍ਹਾਂ ਕਿਹਾ ਕਿ ਨਸ਼ੇ ਅਤੇ ਕ੍ਰਿਮਿਨਲ ਵਿਅਕਤੀ ਦੀ ਅਸੀਂ ਨਾ ਕੋਈ ਮਦਦ ਅਤੇ ਨਾ ਕੋਈ ਸਿਫਾਰਸ਼ ਕਰਾਂਗੇ ਅਤੇ ਨਾ ਹੀ ਕੋਈ ਵਿਅਕਤੀ ਸਾਡੇ ਕੋਲ ਇਸ ਸਬੰਧੀ ਕੋਈ ਸਿਫਾਰਸ਼ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਅਗਰ ਇਲਾਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਾਡੇ ਪਾਰਟੀ ਵਰਕਰਾਂ ਨਾਲ ਸੰਪਰਕ ਕਰ ਸਕਦਾ ਹੈ ਤਾਂ ਕਿ ਉਸ ਸਮਸਿਆ ਦਾ ਹੱਲ ਤੁਰੰਤ ਕੀਤਾ ਜਾ ਸਕੇ। ਇਸ ਮੌਕੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਕੇਸ਼ਵ ਸੈਣੀ ਟਾਂਡਾ, ਡੀ ਐਸ ਪੀ ਟਾਂਡਾ ਕੁਲਵੰਤ ਸਿੰਘ, ਐਸ ਐਚ ਓ ਮਲਕੀਤ ਸਿੰਘ,ਚੌਧਰੀ ਸੁਖਰਾਜ ਸਿੰਘ,ਮਾ ਰਛਪਾਲ ਸਿੰਘ, ਕੁਲਦੀਪ ਸਿੰਘ ਮਿੰਟੂ, ਕੈਪਟਨ ਤਰਸੇਮ ਸਿੰਘ ਮੱਲੇਵਾਲ, ਰਾਜੂ ਗੁਪਤਾ, ਵਿਵੇਕ ਗੁਪਤਾ, ਸਮੂਹ ਪਟਵਾਰੀ ਸਹਿਬਾਨ ਸਮੇਤ ਵੱਡੀ ਗਿਣਤੀ ਵਿਚ ਵਰਕਰ ਤੇ ਇਲਾਕੇ ਦੇ ਲੋਕ ਹਾਜਰ ਸਨ।