Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਖੰਗਵਾੜੀ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਲੋਕ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ 

ਪਿੰਡ ਖੰਗਵਾੜੀ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਲੋਕ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ 

ਪਿੰਡ ਖੰਗਵਾੜੀ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਲੋਕ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ 

ਗੜ੍ਹਦੀਵਾਲਾ, 23 ਅਪ੍ਰੈਲ: (ਚੌਧਰੀ ) : ਆਮ ਆਦਮੀ ਪਾਰਟੀ ਤੇ ਸੀ ਐਮ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੱਥੇ ਵੱਖ-ਵੱਖ ਵਿਧਾਇਕਾਂ ਵੱਲੋਂ ਆਪਣੇ ਆਪਣੇ ਹਲਕੇ ਵਿਚ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਅੱਜ ਪਿੰਡ ਖੰਗਵਾੜੀ ਵਿਖੇ ਲੋਕ ਦਰਬਾਰ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਵੀ ਕੀਤਾ ਗਿਆ। ਪਿੰਡ ਦੇ ਲੋਕਾਂ ਵੱਲੋਂ ਮੰਡੀ ਵਿੱਚ ਪਾਣੀ ਦੀ ਸਮੱਸਿਆ ਨੂੰ ਮੁੱਖ ਤੌਰ ਤੇ ਅੱਗੇ ਰੱਖਿਆ ਗਿਆ। ਜਿਸਦਾ ਹਲਕਾ ਵਿਧਾਇਕ ਵੱਲੋਂ ਮੌਕੇ ਤੇ ਹੱਲ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਇਬ ਤਸੀਲਦਾਰ ਗੜ੍ਹਦੀਵਾਲਾ ਸੁਖਵਿੰਦਰ ਸਿੰਘ, ਸਬ ਇੰਸਪੈਕਟਰ ਗੜ੍ਹਦੀਵਾਲਾ ਸਤਪਾਲ ਸਿੰਘ,ਐਸ ਡੀ ਓ ਬਿਜਲੀ ਬੋਰਡ ਜੋਗਿੰਦਰ ਸਿੰਘ, ਵਾਟਰ ਸਪਲਾਈ ਅਤੇ ਬੀਡੀਓ ਦਫ਼ਤਰ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਸੀਨੀਅਰ ਆਗੂ ਮਾਸਟਰ ਰਛਪਾਲ ਸਿੰਘ,ਅਵਤਾਰ ਸਿੰਘ ਜੇਈ, ਕੈਪਟਨ ਤਰਸੇਮ ਸਿੰਘ,ਰੂਪ ਲਾਲ, ਕੈਪਟਨ ਕਰਨ, ਮੇਜਰ ਸਿੰਘ, ਸਰਪੰਚ ਸ਼ਤੀਸ ਕੁਮਾਰ, ਸੁਭਾਸ਼, ਸੰਜੇ ਕੋਈ, ਕਰਨ ਸਿੰਘ ਬਿੰਦੂ, ਨਰਿੰਦਰ ਸਿੰਘ, ਰਵੀ ਪਰਕਾਸ਼, ਸਰਪੰਚ ਸ਼ਤੀਸ ਕੁਮਾਰ, ਸ਼ਾਮ ਸਿੰਘ, ਪੰਚ ਸੁਭਾਸ਼ ਰਾਣੀ, ਪੰਚ ਰਾਜ ਕੁਮਾਰੀ, ਪ੍ਰਦੀਪ ਕੁਮਾਰ, ਪੰਚ ਧਰਮਪਾਲ ਆਦਿ ਮੌਜੂਦ ਸਨ।