Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੁਸ਼ਹਿਰਾ ਗ੍ਰਾਉਂਡ ਤੋਂ ਚੋਹਕਾ ਰੋੜ ਤੱਕ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੁਸ਼ਹਿਰਾ ਗ੍ਰਾਉਂਡ ਤੋਂ ਚੋਹਕਾ ਰੋੜ ਤੱਕ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ

ਗੜ੍ਹਦੀਵਾਲਾ 5 ਜੂਨ (ਚੌਧਰੀ / ਯੋਗੇਸ਼ ਗੁਪਤਾ) : ਹਲਕਾ ਵਿਧਾਇਕ ਜਸਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁਸ਼ਹਿਰਾ ਗ੍ਰਾਉਂਡ ਤੋਂ ਚੋਹਕਾ ਰੋੜ ਤੱਕ ਨਵੀਂ ਸੜਕ ਦਾ ਨਿਰਮਾਣ ਕੀਤਾ ਗਿਆ। ਇਸ ਨਵੀਂ ਬਣੀ ਸੜਕ ਦਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਬੀਰਬਲ ਨੇ ਰੀਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਹਮੇਸ਼ਾ ਖਰੀ ਉਤਰੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਹਮੇਸ਼ਾ ਤੱਤਪਰ ਰਹੇਗੀ। ਲੋਕਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੀ ਹਾਜਰ ਸਨ।ਇਸ ਮੌਕੇ ਚੌਧਰੀ ਉਪਵਿੰਦਰ ਸਿੰਘ, ਮਾਸਟਰ ਰਛਪਾਲ ਸਿੰਘ, ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਕਾਂਗਰਸ ਨੇਤਾ ਅਤੇ ਵਾਇਸ ਪ੍ਰਧਾਨ ਐਡਵੋਕੇਟ ਸੰਦੀਪ ਜੈਨ, ਨੰਦ ਲਾਲ ਗੋਗਣਾ, ਮਾਸਟਰ ਧਰਮ ਪਾਲ, ਮੋਹਨ ਇੰਦਰ ਸੰਘਾ, ਡਾ ਸੁਖਦੇਵ ਸਿੰਘ, ਭਾਜਪਾ ਸ਼ਹਿਰੀ ਪ੍ਰਧਾਨ ਗੋਪਾਲ ਐਰੀ, ਆਪ ਕਾਰਜਕਰਤਾ ਪਰਮਜੀਤ ਚੱਢਾ, ਗੁਰਮੁੱਖ ਸਿੰਘ, ਕਮਲੇਸ਼ ਰਾਣੀ, ਮਮਤਾ ਰਾਣੀ, ਨਿਸ਼ਾਨ ਸਿੰਘ, ਕੇਸ਼ਵ ਸੈਣੀ, ਰਿੰਪੀ ਕੇਸੋਪੁਰ,ਅਵਤਾਰ ਸਿੰਘ, ਵਿਨੈ ਰੁਪੋਵਾਲ, ਬੀਰਬਲ, ਮਨੀ ਅੰਬਾਲਾ, ਰਜਿੰਦਰ ਦਾਰਾਪੁਰ ਸਮੇਤ ਹੋਰ ਸ਼ਹਿਰ ਨਿਵਾਸੀ ਹਾਜਰ ਸਨ।