ਹੁਸ਼ਿਆਰਪੁਰ 6 ਜਨਵਰੀ (ਬਿਊਰੋ ) ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਦੇ 1411 ਨਵੇਂ ਸੈਂਪਲ ਲੈਣ ਨਾਲ ਅਤੇ 1543 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 116 ਨਵੇਂ ਪਾਜ਼ੇਟਿਵ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀਜ਼ਿਲ੍ਹੇ ਦੇ ਸੈਂਪਲਾਂ ਵਿੱਚੋ 29100 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2122 ਪਾਜ਼ੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੇਟਿਵ ਕੇਸ 31222 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ ਦੇ ਲਏ ਕੁੱਲ ਸੈਂਪਲਾਂ ਦੀ ਗਿਣਤੀ 1006377 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 976304 ਸੈਂਪਲ ਨੈਗਟਿਵ ਹਨ। ਜਦ ਕਿ 2779 ਸੈਂਪਲਾਂ ਦੀ ਰਿਪੋਟ ਦਾ ਇੰਤਜ਼ਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 998 ਹੈ। ਐਕਟਿਵ ਕੇਸਾਂ ਦੀ ਗਿਣਤੀ 190ਹੈ ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 30034 ਹੈ।
ALERT.. ਜਿਲੇ ‘ਚ ਹੋਇਆ ਕੋਰੋਨਾ ਵਿਸਫੋਟ ,116 ਪਾਜੇਟਿਵ ਕੇਸਾਂ ਦੀ ਹੋਈ ਪੁਸ਼ਟੀ
- Post published:January 6, 2022