Prime Punjab Times

Latest news
ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ 17 ਜੁਲਾਈ ਨੂੰ ਮੋਹਾਲੀ ਵਿੱਚ ਵਿਸ਼ਾਲ ਰੈਲੀ,6 ਜੁਲਾਈ ਨੂੰ... ਜ਼ਿਲ੍ਹਾ ਮੈਜਿਸਟ੍ਰੇਟ ਨੇ ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਤੇ ਸਹੂਲਤਾਂ ਦੇ ਵਿਆਪਕ ਪ੍ਰਬੰਧ ਯਕੀਨੀ ਕੀਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ 7 ਅਤੇ 8 ਨੂੰ ਮੁਫ਼ਤ ਬਣਾਵਟੀ ਅੰਗ ਤੇ ਸਹਾਇਕ ਉਪਕਰਣ ਵੰਡ ਸਬੰਧੀ ਕੈਂਪ ਚਿਰਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਸੰਘਰਸ਼ ਦਾ ਬਿਗੁਲ ਵਜਾਇਆ,6 ਜੁਲਾਈ ਨੂੰ.... ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਰਬਜੋਤ ਸਿੰਘ ਸਾਬੀ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ  ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼+ਖ਼+ਮੀ ਖ਼ਾਲਸਾ ਕਾਲਜ ਵਿਖੇ NDA , UPSC ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਦੀ ਸ਼ੁਰੂਆਤ
ADVERTISEMENT
You are currently viewing ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ

ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ

ਹੁਸ਼ਿਆਰਪੁਰ, 4 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 

: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਨਿਗਮ ਦੀਆਂ 5 ਜੁਲਾਈ (ਐਤਵਾਰ) ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਲਈ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਇਨ੍ਹਾਂ ਕਾਮਿਆਂ ਨੂੰ ਵਿਸ਼ੇਸ਼ ਛੁੱਟੀ ਕੀਤੀ ਗਈ ਹੈ ਜੋ ਸਬੰਧਤ ਸਥਾਨਿਕ ਸੰਸਥਾਵਾਂ ਦੇ ਮਾਲੀਆ ਅਧਿਕਾਰ ਖੇਤਰ ਅਧੀਨ ਰਜਿਸਟਰਡ ਵੋਟਰ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੁਕਾਨ ਅਤੇ  ਵਪਾਰਕ ਸਥਾਪਨਾ ਐਕਟ, 1958 ਦੀ ਧਾਰਾ 10 ਦੀ ਉਪਧਾਰਾ (1) ਤਹਿਤ ਰਾਜ ਦੇ ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿਚ ਕੰਮ ਕਰਦੇ ਅਜਿਹੇ ਕਰਮਚਾਰੀਆਂ, ਜੋ ਨਗਰ ਨਿਗਮ ਹੁਸ਼ਿਆਰਪੁਰ ਦੇ ਵੋਟਰ ਹਨ, ਨੂੰ 5 ਜੁਲਾਈ 2026 ਨੂੰ ਵੋਟਾਂ ਵਾਲੇ ਦਿਨ ਉਕਤ ਨਿਯਮ ਦੀ ਧਾਰਾ 10 ਦੀ ਉਪਧਾਰਾ (1) ਦੇ ਉਪਬੰਧ ਤੋਂ ਛੋਟ ਦਿੱਤੀ ਗਈ ਹੈ, ਤਾਂ ਜੋ ਉਹ ਆਪਣੀ ਵੋਟ ਦਾ ਆਜ਼ਾਦ ਢੰਗ ਨਾਲ ਵਰਤੋਂ ਕਰ ਸਕਣ। ਉਨ੍ਹਾਂ ਸਪੱਸ਼ਟ ਕੀਤਾ ਕਿ 5 ਜੁਲਾਈ 2026 (ਐਤਵਾਰ) ਨੂੰ ਵੋਟਾਂ ਲਈ ਦਿੱਤੀ ਗਈ ਇਹ ਛੁੱਟੀ ਕਰਮਚਾਰੀਆਂ ਦੇ ਹਫਤਾਵਰੀ ਛੁੱਟੀ ਦੀ ਜਗ੍ਹਾ ’ਤੇ ਮਾਣਤਾ ਨਹੀਂ ਹੋਵੇਗੀ। ਜੇਕਰ ਕਿਸੇ ਕਰਮਚਾਰੀ ਦੀ ਹਫਤਾਵਰੀ ਛੁੱਟੀ 5 ਜੁਲਾਈ ਤੋਂ 11 ਜੁਲਾਈ 2026 ਦਰਮਿਆਨ ਨਿਰਧਾਰਤ ਹੈ, ਤਾਂ 5 ਜੁਲਾਈ ਨੂੰ ਵੋਟਾਂ ਵਾਲੇ ਦਿਨ ਕਾਰਨ ਉਸ ਨੂੰ ’ਕਲੋਜਡ ਡੇਅ’ ਭਾਵ ਹਫਤਾਵਰੀ ਛੁੱਟੀ ਦਾ ਬਦਲ ਨਹੀਂ ਮੰਨਿਆ ਜਾਵੇਗਾ।

error: copy content is like crime its probhihated