Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕਾਰਪੋਰੇਸ਼ਨ ਦੇ ਕੱਚੇ ਸਫਾਈ ਸੇਵਕਾਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਮਿਲੇਗੀ ਪੱਕੀ ਨੌਕਰੀ – ਡਾ.ਰਵਜੋਤ

ਕਾਰਪੋਰੇਸ਼ਨ ਦੇ ਕੱਚੇ ਸਫਾਈ ਸੇਵਕਾਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਮਿਲੇਗੀ ਪੱਕੀ ਨੌਕਰੀ – ਡਾ.ਰਵਜੋਤ

ਫਗਵਾੜਾ 25 ਅਕਤੂਬਰ (ਲਾਲੀ )

*ਫਗਵਾੜਾ ਵਿਖੇ ਸਵੱਛਤਾ ਲਹਿਰ ਪੰਦਰਵਾੜਾ ਮੁਹਿੰਮ ਨੂੰ ਦਿਖਾਈ ਝੰਡੀ

: ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਫਗਵਾੜਾ ਵਿਖੇ ਕਾਰਪੋਰੇਸ਼ਨ ਵੱਲੋਂ ਅਰੰਭੀ ਸਵੱਛਤਾ ਪੰਦਰਵਾੜਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ। ਇਸ ਦੌਰਾਨ ਉਹਨਾਂ ਨੇ ਏ.ਡੀ.ਸੀ. ਕਮ ਨਗਰ ਨਿਗਮ ਕਮਿਸ਼ਨਰ ਨਵਨੀਤ ਕੌਰ ਬੱਲ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਆਪ ਪਾਰਟੀ ਦੇ ਜਿਲ੍ਹਾ ਸਕੱਤਰ ਅਸ਼ੋਕ ਭਾਟੀਆ ਵੱਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਦਿੱਤੀ ਕੱਚੇ ਸਫਾਈ ਸੇਵਕਾਂ ਨੂੰ ਪੱਕਿਆਂ ਕਰਨ ਲਈ ਦਸਤਾਵੇਜੀ ਖਾਨਾਪੂਰਤੀ ਕਰਨ ਦਾ ਨਿਰਦੇਸ਼ ਦਿੱਤਾ। ਲੋਕਲ ਬਾਡੀ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਇੱਛਾ ਹੈ ਕਿ ਦੀਵਾਲੀ ਦੇ ਤੋਹਫੇ ਵਜੋਂ ਇਹਨਾਂ ਕੱਚੇ ਸਫਾਈ ਸੇਵਕਾਂ ਨੂੰ ਪੱਕੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤੇ ਜਾਣ। ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਦਾ ਫਗਵਾੜਾ ਪੁੱਜਣ ‘ਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੈਡਮ ਲਲਿਤ ਸਕਲਾਨੀ ਅਤੇ ਜਿਲ੍ਹਾ ਸਕੱਤਰ ਅਸ਼ੋਕ ਭਾਟੀਆ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਚੇਅਰਮੈਨ ਤਵਿੰਦਰ ਰਾਮ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ, ਜਿਲ੍ਹਾ ਕੈਸ਼ੀਅਰ ਹਰੀਓਮ ਗੁਪਤਾ, ਡਾ. ਜਤਿੰਦਰ ਸਿੰਘ ਪਰਹਾਰ ਅਤੇ ਹੋਰਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਡਾ. ਰਵਜੋਤ ਸਿੰਘ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਜਿਸ ਤਰ੍ਹਾਂ ਦੀਵਾਲੀ ਦੇ ਦਿਨਾਂ ਵਿੱਚ ਆਪਣੇ ਘਰਾਂ ਤੇ ਦਫਤਰਾਂ, ਦੁਕਾਨਾਂ ਆਦਿ ਦੀ ਸਫਾਈ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਸਵੱਛਤਾ ਲਹਿਰ ਪੰਦਰਵਾੜਾ ਮੁਹਿੰਮ ਵਿੱਚ ਕਾਰਪੋਰੇਸ਼ਨ ਦਾ ਸਹਿਯੋਗ ਕਰਦਿਆਂ ਸ਼ਹਿਰ ਨੂੰ ਸਾਫ ਸੁੱਥਰਾ ਤੇ ਖੂਬਸੂਰਤ ਬਨਾਉਣ ਦਾ ਉਪਰਾਲਾ ਵੀ ਕੀਤਾ ਜਾਵੇ। ਇਸa ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੋਪੀ ਬੇਦੀ, ਹਰਜੀਤ ਜੋਸ਼ੀ, ਕੈਪਟਨ ਦੀਪਕ, ਕੁਵਿੰਦਰ ਸਿੰਘ, ਸੁਭਾਸ਼ ਕਵਾਤਰਾ, ਬਬਲੂ, ਭੁਪਿੰਦਰ ਬਸਰਾ ਬਲਾਕ ਪ੍ਰਧਾਨ, ਅਮਰਿੰਦਰ ਸਿੰਘ ਬਲਾਕ ਪ੍ਰਧਾਨ, ਯੂਥ ਕੋਆਰਡੀਨੇਟਰ ਆਸ਼ੂ ਮੱਟੂ, ਰੋਹਿਤ ਸੇਠੀ, ਦਲਵਿੰਦਰ ਸਿੰਘ, ਜਤਿੰਦਰ ਸਿੰਘ ਸਨੀ, ਪ੍ਰਦੀਪ ਸਿੰਘ ਤੋਂ ਇਲਾਵਾ ਸੀਵਰੇਜ ਬੋਰਡ ਦੇ ਚੇਅਰਮੈਨ ਪ੍ਰਦੀਪ ਚੱਟਾਨੀ, ਰਜਿੰਦਰ ਚੋਪੜਾ ਸਮੇਤ ਕਾਰਪੋਰੇਸ਼ਨ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ l