Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਦਾਲਤ ਵੱਲੋਂ ਭਗੋੜਾ ਕਰਾਰ ਦਿੱਤੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਅਦਾਲਤ ਵੱਲੋਂ ਭਗੋੜਾ ਕਰਾਰ ਦਿੱਤੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਗੜ੍ਹਦੀਵਾਲਾ 21 ਮਈ (ਚੌਧਰੀ / ਪ੍ਰਦੀਪ ਕੁਮਾਰ) 

: ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ: ਸਰਬਜੀਤ ਸਿੰਘ ਬਹੀਆ ਪੀਪੀਐਸ ਪੁਲਿਸ ਕਪਤਾਨ ਤਫਤੀਸ ਦੀ ਨਿਗਰਾਨੀ ਹੇਠ ਅਤੇ ਸਰਦਾਰ ਹਰਜੀਤ ਸਿੰਘ ਰੰਧਾਵਾ ਪੀਪੀਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਅਨੁਸਾਰ ਚਲਾਈ ਗਈ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁਹਿੰਮ ਥਾਣਾ ਗੜਦੀਵਾਲ ਦੇ ਮੁੱਖ ਅਫਸਰ ਇੰਸ ਹਰਦੇਵਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਥਾਨਿਕ ਪੁਲਿਸ ਵਲੋ ਮਾਨਯੋਗ ਅਦਾਲਤ ਵਲੋਂ ਮਿਤੀ 31-07-2022 ਨੂੰ ਇੱਕ ਭਗੋੜਾ ਐਲਾਨੇ ਵਿਆਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਇੰਸ ਹਰਦੇਵਪ੍ਰੀਤ ਸਿੰਘ ਜੀ ਨੇ ਦੱਸਿਆ ਕਿ ਜਸਵੀਰ ਸਿੰਘ ਉਕਤ ਦੇ ਖਿਲਾਫ ਮੁਕੱਦਮਾ ਨੰਬਰ 28 ਮਿਤੀ 18-04-2020 / 22-61-85 NDPS Act ਦੇ ਤਹਿਤ 115 ਗ੍ਰਾਮ ਨਸ਼ੀਲੇ ਪਦਾਰਥ ਦਾ ਮਾਮਲਾ ਦਰਜ ਹੋਇਆ ਸੀ। ਜਿਸ ਨੂੰ ਮਾਨਯੋਗ ਅਦਾਲਤ ਵਲੋ ਪੇਸ਼ ਨਾ ਹੋਣ ਦੀ ਸੂਰਤ ਵਿੱਚ 31-07-2022 ਨੂੰ ਭਗੌੜਾ ਕਰਾਰ ਦਿੱਤਾ ਸੀ। ਜਿਸ ਸਬੰਧੀ ਉਕਤ ਦੋਸ਼ੀ ਦੀ ਪੁਲਿਸ ਵਲੋਂ ਭਾਲ ਕਰਨੀ ਸ਼ੁਰੂ ਕਰ ਦਿੱਤੀ ਜਿਸ ਨੂੰ ਪੁਲਿਸ ਵਲੋਂ ਮਿਤੀ 20-05-2024 ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਅਰੰਭ ਕੀਤੀ ਗਈ ਹੈ।