Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੋਵਿਡ-19 ; 24 ਲੱਖ ਦੇ ਪਾਰ ਹੋਇਆ ਵੈਕਸੀਨੇਸ਼ਨ ਦਾ ਅੰਕੜਾ

ਕੋਵਿਡ-19 ; 24 ਲੱਖ ਦੇ ਪਾਰ ਹੋਇਆ ਵੈਕਸੀਨੇਸ਼ਨ ਦਾ ਅੰਕੜਾ

ਕੋਵਿਡ-19 ; 24 ਲੱਖ ਦੇ ਪਾਰ ਹੋਇਆ ਵੈਕਸੀਨੇਸ਼ਨ ਦਾ ਅੰਕੜਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਕਿਹਾ,ਹੁਣ ਤੱਕ 12,45,464 ਪਹਿਲੀ, 11,20,656 ਦੂਜੀ ਅਤੇ 37,157 ਨੂੰ ਲਗਾਈ ਜਾ ਚੁੱਕੀ ਹੈ ਤੀਜੀ ਡੋਜ਼

ਜ਼ਿਲ੍ਹੇ ਦੇ 412 ਪਿੰਡਾਂ ’ਚ 100 ਫੀਸਦੀ ਲਗਾਈਆਂ ਜਾ ਚੁੱਕੀਆਂ ਹਨ ਦੋਵੇਂ ਖੁਰਾਕਾਂ

ਹੁਸ਼ਿਆਰਪੁਰ, 26 ਅਪ੍ਰੈਲ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹੇ ਵਿਚ ਸਿਹਤ ਵਿਭਾਗ ਵਲੋਂ ਮੁਹਿੰਮ ਵਿੱਢ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਜਿਸ ਤਹਿਤ ਟੀਕਾਕਰਨ ਦਾ ਅੰਕੜਾ 24 ਲੱਖ ਤੋਂ ਵੱਧ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 24,03,277 ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਦੇ ਕਰੀਬ 100 ਥਾਵਾਂ ’ਤੇ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ 12,45,464 ਨੂੰ ਪਹਿਲੀ ਖੁਰਾਕ, 11,20,656 ਨੂੰ ਦੂਜੀ ਅਤੇ 37,157 ਨੂੰ ਤੀਜੀ (ਪ੍ਰਿਕਾਸ਼ਨ ਡੋਜ਼) ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੇ 13,00,358 ਵਿਅਕਤੀ ਹਨ, ਜਿਸ ਵਿਚੋਂ 11,64,053 ਨੂੰ ਪਹਿਲੀ ਡੋਜ਼ ਅਤੇ 10,83,361 ਨੂੰ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਦੇ ਹਿਸਾਬ ਨਾਲ 89.51 ਪ੍ਰਤੀਸ਼ਤ ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 83.31 ਪ੍ਰਤੀਸ਼ਤ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ। ਇਸ ਤੋਂ ਇਲਾਵਾ 15 ਤੋਂ 17 ਸਾਲ ਦੀ ਉਮਰ ਵਰਗ ਦੇ ਕੁੱਲ 81,151 ਬੱਚਿਆਂ ਵਿਚੋਂ 58,116 ਬੱਚਿਆਂ ਨੂੰ ਪਹਿਲੀ ਅਤੇ 34,218 ਨੂੰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ। 12 ਸਾਲ ਤੋਂ 14 ਸਾਲ ਦੇ ਉਮਰ ਵਰਗ ਦੇ 49,468 ਬੱਚਿਆਂ ਵਿਚੋਂ 23,186 ਬੱਚਿਆਂ ਨੂੰ ਪਹਿਲੀ ਅਤੇ 3021 ਨੂੰ ਕੋਵਿਡ ਬਚਾਅ ਸਬੰਧੀ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ 1013 ਪਿੰਡਾਂ ਵਿਚ ਕੋਵਿਡ ਬਚਾਅ ਸਬੰਧੀ 100 ਪ੍ਰਤੀਸ਼ਤ ਪਹਿਲੀ ਅਤੇ 412 ਪਿੰਡਾਂ ਵਿਚ 100 ਪ੍ਰਤੀਸ਼ਤ ਦੋਵੇਂ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਲਗਾਏ ਕੈਂਪਾਂ ਦੌਰਾਨ 3677 ਖੁਰਾਕਾਂ ਲਗਾਈਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਵਾਸੀ ਪਹਿਲ ਦੇ ਆਧਾਰ ’ਤੇ ਕੋਵਿਡ-19 ਤੋਂ ਬਚਾਅ ਲਈ ਵੈਕਸੀਨੇਸ਼ਨ ਜ਼ਰੂਰ ਕਰਵਾਉਣ। ਇਸ ਤੋਂ ਇਲਾਵਾ ਉਨ੍ਹਾਂ ਆਪਣੇ 12 ਤੋਂ 14 ਅਤੇ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਰਕਾਰੀ ਸਕੂਲਾਂ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵਿਚ ਵੀ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਕੋਵਿਡ ਟੀਕਾਕਰਨ ਨਹੀਂ ਕਰਵਾਇਆ ਹੈ, ਉਹ ਨਜ਼ਦੀਕੀ ਸਿਹਤ ਕੇਂਦਰ ’ਤੇ ਜਾ ਕੇ ਟੀਕਾਕਰਨ ਕਰਵਾ ਸਕਦੇ ਹਨ।