Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੋਵਿਡ ਵੈਕਸੀਨੇਸ਼ਨ : ਹੁਸ਼ਿਆਰਪੁਰ ਜ਼ਿਲ੍ਹੇ ਦੇ 397 ਪਿੰਡਾਂ ਦਾ ਹੋਇਆ ਮੁਕੰਮਲ ਟੀਕਾਕਰਨ

ਕੋਵਿਡ ਵੈਕਸੀਨੇਸ਼ਨ : ਹੁਸ਼ਿਆਰਪੁਰ ਜ਼ਿਲ੍ਹੇ ਦੇ 397 ਪਿੰਡਾਂ ਦਾ ਹੋਇਆ ਮੁਕੰਮਲ ਟੀਕਾਕਰਨ

900 ਪਿੰਡਾਂ ’ਚ ਲੱਗ ਚੁੱਕੀ ਹੈ ਪਹਿਲੀ ਡੋਜ਼ : ਡਿਪਟੀ ਕਮਿਸ਼ਨਰ
ਕਿਹਾ, 12 ਲੱਖ ਪਹਿਲੀ ਡੋਜ਼ ਅਤੇ 10 ਲੱਖ ਦੂਜੀ ਡੋਜ਼ ਸਮੇਤ ਵੈਕਸੀਨੇਸ਼ਨ ਦਾ ਅੰਕੜਾ 22 ਲੱਖ ਦੇ ਪਾਰ
ਸਿਹਤ ਵਿਭਾਗ ਦੀ ਸ਼ਲਾਘਾ, ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 16 ਫਰਵਰੀ ( ਬਿਊਰੋ ) : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਰੁੱਝੇ ਹੋਣ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਕੋਵਿਡ-19 ਤੋਂ ਬਚਾਅ ਲਈ ਵਿੱਢੀ ਗਈ ਮੁਹਿੰਮ ਤਹਿਤ ਡੋਰ-ਟੂ-ਡੋਰ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ, ਜਿਸ ਸਦਕਾ ਹੁਣ ਤੱਕ ਸੈਂਕੜੇ ਪਿੰਡਾਂ ਵਿਚ ਮੁਕੰਮਲ ਟੀਕਾਕਰਨ ਕਰਵਾਇਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 12 ਲੱਖ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਸਮੇਤ ਵੈਕਸੀਨੇਸ਼ਨ ਦਾ ਅੰਕੜਾ 22 ਲੱਖ ਦੇ ਪਾਰ ਪੁੱਜ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 397 ਪਿੰਡਾਂ ਵਿਚ 100 ਫੀਸਦੀ ਮੁਕੰਮਲ ਟੀਕਾਕਰਨ (ਦੋਵੇਂ ਖੁਰਾਕਾਂ) ਕਰਵਾਇਆ ਜਾ ਚੁੱਕਾ ਹੈ, ਜਦਕਿ 900 ਪਿੰਡਾਂ ਵਿਚ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਤੋਂ ਬਚਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਡੋਰ-ਟੂ-ਡੋਰ ਵੈਕਸੀਨੇਸ਼ਨ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 12 ਲੱਖ 851 ਪਹਿਲੀ ਡੋਜ਼, 10 ਲੱਖ 18 ਹਜ਼ਾਰ 60 ਦੂਜੀ ਡੋਜ਼ ਅਤੇ 20 ਹਜ਼ਾਰ 948 ਬੂਸਟਰ ਡੋਜ਼ ਸਮੇਤ ਹੁਣ ਤੱਕ 22 ਲੱਖ 39 ਹਜ਼ਾਰ 859 ਦੇ ਕਰੀਬ ਕੋਵਿਡ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ 15 ਸਾਲ ਤੋਂ ਵੱਧ ਉਮਰ ਦੇ ਬੱਚੇ ਵੀ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵਲੋਂ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਕੋਵਿਡ-19 ਵੈਕਸੀਨੇਸ਼ਨ ਨਹੀਂ ਕਰਵਾਈ, ਉਹ ਪਹਿਲ ਦੇ ਆਧਾਰ ’ਤੇ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਵੈਕਸੀਨੇਸ਼ਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੋਰ-ਟੂ-ਡੋਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੈਕਸੀਨੇਸ਼ਨ ਨਜਦੀਕੀ ਸਿਹਤ ਕੇਂਦਰ ਵਿਖੇ ਵੀ ਕਰਵਾਈ ਜਾ ਸਕਦੀ ਹੈ।  ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਸਿਹਤ ਵਿਭਾਗ ਦੀਆਂ ਟੀਮਾਂ ਟੀਕਾਕਰਨ ਲਈ ਘਰ ਆਉਣ ਤਾਂ ਉਨ੍ਹਾਂ ਨੂੰ ਸਹਿਯੋਗ ਕੀਤਾ ਜਾਵੇ।