Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 529 ਕਰਮਚਾਰੀਆਂ ਤੇ ਸਿਖਿਆਰਥੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ

529 ਕਰਮਚਾਰੀਆਂ ਤੇ ਸਿਖਿਆਰਥੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ

529 ਕਰਮਚਾਰੀਆਂ ਤੇ ਸਿਖਿਆਰਥੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ
ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਲਗਾਇਆ ਤਿੰਨ ਰੋਜ਼ਾ ਟੀਕਾਕਰਨ ਕੈਂਪ

ਵਣਮਹਾਉਤਸਵ ਤਹਿਤ ਲਗਾਏ ਬੂਟੇ

ਹੁਸ਼ਿਆਰਪੁਰ, 13 ਜੁਲਾਈ(ਬਿਊਰੋ) : ਕਮਾਂਡੈਂਟ ਹਰਪ੍ਰੀਤ ਸਿੰਘ ਮੰਡੇਰ ਦੀ ਸਰਪ੍ਰਸਤੀ ਹੇਠ ਪੁਲਿਸ ਰਿਕਰੂਟਸ ਟ੍ਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਤਿੰਨ ਰੋਜ਼ਾ ਟੀਕਾਕਰਨ ਕੈਂਪ ਅੱਜ ਸਮਾਪਤ ਹੋ ਗਿਆ ਹੈ। ਕੈਂਪ ਵਿਚ 529 ਕਰਮਚਾਰੀਆਂ ਤੇ ਸਿਖਿਆਰਥੀਆਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ, ਦੂਜੀ ਅਤੇ ਬੂਸਟਰ ਡੋਜ਼ ਲਗਾਈ ਗਈ। ਇਹ ਟੀਕਾਕਰਨ ਕੈਂਪ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸੀਮਾ ਗਰਗ ਦੀ ਅਗਵਾਈ ਵਿਚ ਲਗਾਇਆ ਗਿਆ ਅਤੇ ਟੀਕਾਕਰਨ ਟੀਮ ਵਿਚ ਮੈਡੀਕਲ ਅਫ਼ਸਰ ਜਹਾਨਖੇਲਾਂ ਡਾ. ਸੌਰਭ, ਸ੍ਰੀ ਹਰਜੀਤ, ਸੋਨੂ ਬਾਲਾ, ਖੁਸ਼ਬੂ ਅਤੇ ਕਮਲਜੀਤ ਸ਼ਾਮਲ ਸਨ।
ਇਸ ਤੋਂ ਇਲਾਵਾ ਵਣ ਮਹਾਉਤਸਵ ਤਹਿਤ ਜਹਾਨਖੇਲਾਂ ਵਿਖੇ ਕਮਾਂਡੈਂਟ ਸ੍ਰੀ ਹਰਪ੍ਰੀਤ ਸਿੰਘ ਮੰਡੇਰ ਵਲੋਂ ਬੂਟੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰਹਿ ਸਕੇ। ਇਸ ਮੌਕੇ ਡੀ.ਐਸ.ਪੀ. ਸ੍ਰੀ ਗੁਰਜੀਤ ਪਾਲ ਸਿੰਘ,  ਸ੍ਰੀ ਹਰਜੀਤ ਸਿੰਘ, ਸ੍ਰੀ ਕੁਲਦੀਪ ਸਿੰਘ, ਸ੍ਰੀ ਮਲਕੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।