Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਭਾਰਤੀ ਸੰਸਕ੍ਰਿਤੀ ਨੂੰ ਦਰਸਾਉਂਦਾ ਕਰਾਫ਼ਟਸ ਬਾਜ਼ਾਰ ਹੁਸ਼ਿਆਰਪੁਰ ’ਚ ਸ਼ੁਰੂ

ਭਾਰਤੀ ਸੰਸਕ੍ਰਿਤੀ ਨੂੰ ਦਰਸਾਉਂਦਾ ਕਰਾਫ਼ਟਸ ਬਾਜ਼ਾਰ ਹੁਸ਼ਿਆਰਪੁਰ ’ਚ ਸ਼ੁਰੂ

ਭਾਰਤੀ ਸੰਸਕ੍ਰਿਤੀ ਨੂੰ ਦਰਸਾਉਂਦਾ ਕਰਾਫ਼ਟਸ ਬਾਜ਼ਾਰ ਹੁਸ਼ਿਆਰਪੁਰ ’ਚ ਸ਼ੁਰੂ
–ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ
-ਹੈਂਡੀਕਰਾਫ਼ਟ ਵਰਗੀ ਲੁਪਤ ਹੋ ਰਹੀ ਕਲਾ ਨੂੰ ਪ੍ਰੋਤਸ਼ਾਹਿਤ ਕਰਨ ਲਈ ਲਗਾਇਆ ਗਿਆ ਹੈ ਕਰਾਫ਼ਟਸ ਬਾਜ਼ਾਰ : ਬ੍ਰਹਮ ਸ਼ੰਕਰ ਜਿੰਪਾ
–ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਨੇ ਲੋਕ ਨਾਚ ਦੀ ਕੀਤੀ ਪੇਸ਼ਕਾਰੀ
–ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਰਾਫ਼ਟਸ ਬਾਜ਼ਾਰ ’ਚ ਪਰਿਵਾਰ ਸਮੇਤ ਆਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 20 ਮਾਰਚ(ਬਿਊਰੋ) : ਭਾਰਤੀ ਸੰਸਕ੍ਰਿਤੀ ਨੂੰ ਦਰਸਾਉਂਦਾ ਕਰਾਫ਼ਟਸ ਬਾਜ਼ਾਰ ਹੁਸ਼ਿਆਰਪੁਰ ਦੇ ਲਾਜਵੰਤੀ ਆਊਟਡੋਰ ਸਟੇਡੀਅਮ ਵਿਚ ਸ਼ੁਰੂ ਹੋ ਗਿਆ ਹੈ ਅਤੇ ਇਸ ਬਾਜ਼ਾਰ ਦੀ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਤੇ ਸ਼ਿਲਪ ਗੁਰੂ ਸ੍ਰੀ ਰੁਪਨ ਮਠਾਰੂ ਵਲੋਂ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿੰਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਅਤੇ ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।


ਕੈਬਨਿਟ ਮੰਤਰੀ ਨੇ ਦੇਸ਼ ਦੇ 14 ਰਾਜਾਂ ਤੇ 2 ਕੇਂਦਰੀ ਸ਼ਾਸਤ ਰਾਜਾਂ ਤੋਂ ਆਏ ਦਸਤਕਾਰਾਂ ਦੇ ਸਟਾਲਾਂ ਦਾ ਦੌਰਾ ਕਰਕੇ ਦਸਤਕਾਰਾਂ ਦੀ ਹੌਂਸਲਾ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਕਰਾਫ਼ਟਸ ਬਾਜ਼ਾਰ ਹੈਂਡੀਕਰਾਫ਼ਟ ਵਰਗੀ ਲੁਪਤ ਹੋ ਰਹੀ ਕਲਾ ਨੂੰ ਉਜਾਗਰ ਕਰ ਰਿਹਾ ਹੈ, ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਕਰਾਫ਼ਟਸ ਬਾਜ਼ਾਰ ਵਿਚ ਸ਼ਿਰਕਤ ਕਰਕੇ ਇਨ੍ਹਾਂ ਮਿਹਨਤਕਸ਼ ਸ਼ਿਲਪਕਾਰਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਿਲਪਕਾਰਾਂ ਤੇ ਬੁਨਕਰਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਵੱਖ-ਵੱਖ ਰਾਜਾਂ ਦੇ ਕਲਾਕਰ ਤੇ ਕਾਰੀਗਰ ਇਸ ਕਰਾਫ਼ਟਸ ਬਾਜ਼ਾਰ ਵਿਚ ਪਹੁੰਚ ਰਹੇ ਹਨ, ਜਿਥੇ ਕਾਰੀਗਰਾਂ ਵਲੋਂ ਆਪਣੇ ਹੱਥਾਂ ਨਾਲ ਬਣਾਈਆਂ ਵਸਤੂਆਂ ਦੀ ਵਿਕਰੀ ਕੀਤੀ ਜਾ ਰਹੀ ਹੈ, ਉਥੇ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ ਦਾ ਪ੍ਰਤੀਕ ਸੰਸਕ੍ਰਿਤਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਬੱਚਿਆਂ ਸਮੇਤ ਇਸ ਕਰਾਫ਼ਟਸ ਬਾਜ਼ਾਰ ਵਿਚ ਸ਼ਿਰਕਤ ਕਰਨੀ ਚਾਹੀਦੀ ਹੈ, ਕਿਉਂਕਿ ਇਥੇ ਆ ਕੇ ਭਾਰਤੀ ਸੰਸਕ੍ਰਿਤੀ ਨੂੰ ਨੇੜੇ ਤੋਂ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵੱਖ-ਵੱਖ ਰਾਜਾਂ ਦੀ ਬੋਲੀ, ਸੰਸਕ੍ਰਿਤੀ, ਖਾਣ-ਪਾਨ ਤੇ ਕਲਾਕ੍ਰਿਤੀਆਂ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਵੈ-ਸਹਾਇਤਾ ਗਰੁੱਪਾਂ ਵਲੋਂ ਵੀ ਵਿਸ਼ੇਸ਼ ਤੌਰ ’ਤੇ ਸਟਾਲ ਲਗਾ ਕੇ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋਣ ਦਾ ਇਹ ਇਕ ਵਧੀਆ ਪਲੇਟਫਾਰਮ ਹੈ।


ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਰਾਫ਼ਟਸ ਬਾਜ਼ਾਰ ਵਿਚ ਆਉਣ ’ਤੇ ਕੈਬਨਿਟ ਮੰਤਰੀ ਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਕਰਾਫ਼ਟਸ ਬਾਜ਼ਾਰ 29 ਮਾਰਚ ਤੱਕ ਚੱਲੇਗਾ ਅਤੇ ਲੋਕ ਰੋਜ਼ਾਨਾ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਬਾਜ਼ਾਰ ਵਿਚ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ 24 ਮਾਰਚ ਨੂੰ ਸ਼ਾਮ 7 ਵਜੇ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਤੇ 26 ਮਾਰਚ ਨੂੰ ਸ਼ਾਮ 7 ਵਜੇ ਸਟੈਂਡਅਪ ਕਾਮੇਡੀਅਨ ਮਨਪ੍ਰੀਤ ਸਿੰਘ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੁਦ ਵੀ ਕਰਾਫ਼ਟਸ ਬਾਜ਼ਾਰ ਵਿਚ ਆਉਣ ਅਤੇ ਹੋਰ ਲੋਕਾਂ ਨੂੰ ਵੀ ਇਥੇ ਆਉਣ ਲਈ ਪ੍ਰੇਰਿਤ ਕਰਨ ਤਾਂ ਜੋ ਦੂਰ-ਦੁਰਾਡੇ ਤੋਂ ਆਏ ਕਾਰੀਗਰਾਂ ਦਾ ਹੌਂਸਲਾ ਵਧਾਇਆ ਜਾ ਸਕੇ।
ਪਹਿਲੇ ਦਿਨ ਮੁਰਲੀ ਰਾਜਸਥਾਨ ਵਲੋਂ ਪੰਜਾਬ ਦੇ ਲੋਕ ਗੀਤਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਲੋਕ ਨਾਚ ਜਿਨ੍ਹਾਂ ਵਿਚ ਬੀਹੂ (ਅਸਾਮ), ਪਾਂਥੀ (ਛਤੀਸਗੜ੍ਹ), ਛਪੇਲੀ (ਉਤਰਾਖੰਡ), ਪਾਂਗ ਚੋਲਮ, ਢੋਲ ਚੋਲਮ (ਮਨੀਪੁਰ), ਕਾਲਬੇਲਿਆ (ਰਾਜਸਥਾਨ),  ਬਰਸਾਨੇ ਦੀ ਹੋਲੀ (ਉਤਰ ਪ੍ਰਦੇਸ਼) ਦਾ ਪ੍ਰਦਰਸ਼ਨ ਕਰਕੇ ਲੋਕਾਂ ਦਾ ਮਨੋਰੰਜਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਜ਼ਿਲ੍ਹਾ ਵਿਕਾਸ ਫੈਲੋ ਸ੍ਰੀ ਅਦਿਤਿਆ ਮਦਾਨ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਲੋਕੇਸ਼ ਕੁਮਾਰ, ਚੰਦਰ ਪ੍ਰਕਾਸ਼, ਅੰਕੁਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।