Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਸਬਸਿਡੀ ਜਾਰੀ : ਡਿਪਟੀ ਕਮਿਸ਼ਨਰ

ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਸਬਸਿਡੀ ਜਾਰੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

24 ਮਾਰਚ : ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਾਂ ’ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਵਲੋਂ ’ਰਾਸ਼ਟਰੀ ਖੇਤੀ ਵਿਕਾਸ ਯੋਜਨਾ’ ਦੀ ਸਬ-ਸਕੀਮ ’ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.)’ ਤਹਿਤ ਂ ਵੱਖ-ਵੱਖ ਖੇਤੀ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮਨਜ਼ੂਰ ਕੀਤੇ ਗਏ ਬਿਨੈਕਾਰਾਂ ਵਿੱਚੋਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਤ ਸਮੇਂ ਅੰਦਰ ਮਸ਼ੀਨਾਂ ਖਰੀਦਣ ਵਾਲੇ ਲਾਭਪਾਤਰੀਆਂ ਦੀਆਂ  ਮਸ਼ੀਨਾਂ ਦੀ ਖੇਤੀ ਅਧਿਕਾਰੀਆਂ ਵਲੋਂ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਉਪਰੰਤ ਬਣਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਪਾਈ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੇਵ ਸਿੰਘ ਨੇ ਦੱਸਿਆ ਕਿ ਸਬਸਿਡੀ ਜਾਰੀ ਕਰਨ ਦੇ ਪਹਿਲੇ ਪੜਾਅ ਤਹਿਤ 68 ਲਾਭਪਾਤਰੀਆਂ ਨੂੰ 38 ਲੱਖ 92 ਹਜ਼ਾਰ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।  ਇਨ੍ਹਾਂ ਲਾਭਪਾਤਰੀਆਂ ਨੂੰ 20 ਬੈਟਰੀ ਓਪਰੇਟਿਡ ਸਪਰੇ ਪੰਪ, 21 ਪਾਵਰ ਇੰਜਣ ਓਪਰੇਟਿਡ ਸਪਰੇ ਪੰਪ, 12 ਟਰੈਕਟਰ ਓਪਰੇਟਿਡ ਸਪਰੇ ਪੰਪ ਅਤੇ 15 ਨਿਊਮੈਟਿਕ ਪਲਾਂਟਰ ਖਰੀਦਣ ਲਈ ਸਬਸਿਡੀ ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ ਵਿੱਚ 66 ਵਿਅਕਤੀਗਤ ਕਿਸਾਨ (48 ਮਰਦ ਅਤੇ 8 ਇਸਤਰੀ ਕਿਸਾਨ), 1 ਸਹਿਕਾਰੀ ਸਭਾ ਅਤੇ 1 ਰਜਿਸਟਰਡ ਕਿਸਾਨ ਸਮੂਹ ਹਾਜ਼ਰ ਸਨ।