Prime Punjab Times

Latest news
ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ

ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ

ਹੁਸ਼ਿਆਰਪੁਰ 6 ਅਗਸਤ (ਪ੍ਰਾਈਮ ਪੰਜਾਬ ਟਾਈਮਜ) 

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਦਿਸ਼ਾ-ਨਿਰਦੇਸ਼

: ਆਜ਼ਾਦੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਗੰਭੀਰਤਾ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਲਈ ਪੁਲਿਸ ਲਾਈਨ ਗਰਾਊਂਡ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਦੀ ਸਜਾਵਟ, ਬੈਠਣ ਦੇ ਪ੍ਰਬੰਧ, ਸਾਫ਼-ਸਫ਼ਾਈ, ਇਨਾਮਾਂ ਅਤੇ ਪ੍ਰਸ਼ੰਸਾ ਪੱਤਰਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ ਸਿਸਟਮ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਫਾਇਰ ਟੈਂਡਰ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕਾਰਜਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ 10 ਅਤੇ 12 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਵਿੱਚ ਕਰਵਾਈਆਂ ਜਾਣਗੀਆਂ, ਜਦਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਮਾਸ ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਤਿਆਰੀਆਂ ਸੁਚੱਜੇ ਢੰਗ ਨਾਲ ਯਕੀਨੀ ਬਣਾਈਆਂ ਜਾਣ।

ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸੁਮਿਤ ਮੁਧ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਅਧਿਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

error: copy content is like crime its probhihated