Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਖਾਲਸਾ ਕਾਲਜ ਵਿਖੇ ‘ਅੰਤਰਰਾਸ਼ਟਰੀ ਜਲ ਦਿਵਸ ‘ ਮਨਾਇਆ ਗਿਆ

ਖਾਲਸਾ ਕਾਲਜ ਵਿਖੇ ‘ਅੰਤਰਰਾਸ਼ਟਰੀ ਜਲ ਦਿਵਸ ‘ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ.ਸੀ., ਆਈ.ਆਈ. ਸੀ. ਅਤੇ ਰਸਾਇਣ ਵਿਭਾਗ ਦੀ ‘ਸੀ.ਵੀ. ਰਮਨ ਸੁਸਾਇਟੀ ਆਫ਼ ਕੈਮੀਕਲ ਸਾਇੰਸ ਵੱਲੋਂ ‘ਅੰਤਰ ਰਾਸ਼ਟਰੀ ਜਲ ਦਿਵਸ’ ਦੇ ਮੌਕੇ ‘ਤੇ ਸਲੋਗਨ ਲਿਖਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਰਸਾਇਣ ਵਿਭਾਗ ਦੇ ਮੈਡਮ ਸੰਦੀਪ ਕੌਰ ਨੇ ਪਾਣੀ ਦੀ ਸਾਂਭ-ਸੰਭਾਲ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਜਲ ਬਚਾਉਣ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪਾਣੀ ਨੂੰ ਸਾਂਭਣ ਅਤੇ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਉਲੀਕਣ ਲਈ ਪ੍ਰੇਰਿਆ। ਇਸ ਮੌਕੇ ਰਸਾਇਣ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।