Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਸਾਈਬਰ ਜਾਗਰੂਕਤਾ ਦਿਵਸ’ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਵਿਖੇ ‘ਸਾਈਬਰ ਜਾਗਰੂਕਤਾ ਦਿਵਸ’ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ 13 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਦੇ ‘ਬਾਈਟ ਬਸਟਰ ਕਲੱਬ’ ਵੱਲੋਂ ਆਈ. ਕਿਊ.ਏ.ਸੀ ਤੇ ਆਈ.ਆਈ.ਸੀ ਦੇ ਸਹਿਯੋਗ ਨਾਲ ‘ਸਾਈਬਰ ਜਾਗਰੂਕਤਾ ਦਿਵਸ’ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕੰਪਿਊਟਰ ਵਿਭਾਗ ਵੱਲੋਂ ‘ਬਾਈਟ ਬਸਟਰ ਕਲੱਬ’ ਤੇ ‘ਸੱਭਿਆਚਾਰਕ ਕਲੱਬ’ ਦਾ ਪੁਨਰਗਠਨ ਵੀ ਕੀਤਾ ਗਿਆ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਾਈਬਰ ਜਾਗਰੂਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ‘ਬਾਇਟ ਬਸਟਰ ਕਲੱਬ’ ਦੇ ਮੈਂਬਰ ਮੁਸਕਾਨ (ਬੀ.ਸੀ.ਏ. ਸਮੈਸਟਰ ਪੰਜਵਾਂ) ਨੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਬਾਰੇ ਜਾਗਰੂਕ ਕਰਵਾਇਆ। ਕਲੱਬ ਦੇ ਮੈਂਬਰ ਅਮਨਪ੍ਰੀਤ ਕੌਰ (ਬੀ.ਸੀ.ਏ. ਸਮੈਸਟਰ ਪੰਜਵਾਂ) ਨੇ ਸਾਈਬਰ ਸੁਰੱਖਿਆ ਦੇ ਸਬੰਧ ‘ਚ ਵਿਦਿਆਰਥੀਆਂ ਨੂੰ ਵੱਖ-ਵੱਖ ਦ੍ਰਿਸ਼ਾਂ ਰਾਹੀਂ ਸਾਈਬਰ ਅਪਰਾਧਾਂ ਤੋਂ ਸੁਚੇਤ ਰਹਿਣ ਬਾਰੇ ਜਾਣਕਾਰੀ ਦਿੱਤੀ। ਕਲੱਬ ਦੇ ਮੈਂਬਰਾਂ ਵਿੱਚ ‘ਬਾਈਟ ਬਸਟਰ ਕਲੱਬ’ ਦੇ ਪ੍ਰਧਾਨ ਸੰਜਨਾ (ਬੀ.ਸੀ.ਏ ਸਮੈਸਟਰ ਪੰਜਵਾਂ),ਉਪ ਪ੍ਰਧਾਨ ਅਭਿਸ਼ੇਕ ਗੋਤਮ (ਬੀ.ਸੀ.ਏ ਸਮੈਸਟਰ ਪੰਜਵਾਂ) ‘ਸੱਭਿਆਚਾਰਕ ਕਲੱਬ’ ਦੇ ਪ੍ਰਧਾਨ ਪ੍ਰਾਚੀ (ਬੀ.ਸੀ.ਏ ਸਮੈਸਟਰ ਤੀਜਾ), ਉਪ ਪ੍ਰਧਾਨ ਦਲਜੀਤ (ਬੀ.ਸੀ.ਏ ਸਮੈਸਟਰ ਤੀਜਾ) ਅਤੇ ਹੋਰ ਮੈਂਬਰ ਚੁਣੇ ਗਏ। ਵਿਦਿਆਰਥੀਆਂ ਨੂੰ ਬੈਚ ਲਾ ਕੇ ਕਲੱਬ ਨਾਲ ਜੁੜੇ ਕਾਰਜਾਂ ਨੂੰ ਮਿਹਨਤ ਅਤੇ ਲਗਨ ਨਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕੰਪਿਊਟਰ ਵਿਭਾਗ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।