Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਰੁੱਖ ਲਗਾਉਣ ਦੀ ਗਤੀਵਿਧੀ ਕਰਵਾਈ ਗਈ

ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਰੁੱਖ ਲਗਾਉਣ ਦੀ ਗਤੀਵਿਧੀ ਕਰਵਾਈ ਗਈ

ਗੜ੍ਹਦੀਵਾਲਾ 24 ਜੁਲਾਈ (ਚੌਧਰੀ) 

: ਅੱਜ ਮਿਤੀ 24/7/2024 ਨੂੰ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਦੀ ਅਗਵਾਈ ਹੇਠ ਰੁੱਖ ਲਗਾਉਣ ਦੀ ਗਤੀਵਿਧੀ ਕਰਵਾਈ ਗਈ।

ਇਹ ਗਤੀਵਿਧੀ ਸਦਨ ਅਸ਼ੋਕਾ ਦੁਆਰਾ ਆਯੋਜਿਤ ਕੀਤੀ ਗਈ ਅਤੇ ਇਸ ਵਿੱਚ ਜਮਾਤ ਤੀਸਰੀ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਸ਼ਾਮਿਲ ਸਨ । ਹਰੇਕ ਜਮਾਤ ਵਿੱਚੋਂ ਤਿੰਨ ਤਿੰਨ ਚਾਰ ਚਾਰ ਵਿਦਿਆਰਥੀ ਅੱਗੇ ਆਏ ਅਤੇ ਉਨਾਂ ਨੇ ਅਧਿਆਪਕਾਂ ਅਤੇ ਪ੍ਰਿੰਸੀਪਲ ਸਰ ਨਾਲ ਮਿਲ ਕੇ ਬੂਟੇ ਲਗਾਏ ਅਤੇ ਆਪਣੇ ਸਕੂਲ ਨੂੰ ਹੋਰ ਸੋਹਣਾ ਬਣਾਉਣ ਵਿੱਚ ਯੋਗਦਾਨ ਦਿੱਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ  ਨੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੇ ਲਈ ਉਤਸਾਹਿਤ ਕਰਦੇ ਹੋਏ ਕਿਹਾ ਕਿ ਆਪਣੇ ਵਾਤਾਵਰਨ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਅਤੇ ਸੋਹਣਾ ਰੱਖਣ ਲਈ ਸਾਨੂੰ ਰੁੱਖ ਲਗਾਉਣੇ ਚਾਹੀਦੇ ਹਨ। ਰੁੱਖ ਲਗਾਉਣ ਨਾਲ ਸਾਡਾ ਵਾਤਾਵਰਣ ਸਾਫ ਅਤੇ ਸੁਥਰਾ ਰਹਿੰਦਾ ਹੈ ਅਤੇ ਅਸੀਂ ਸਾਰੇ ਵਧੀਆ ਤਰੀਕੇ ਨਾਲ ਸਾਹ ਲੈ ਪਾਉਂਦੇ ਹਾਂ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਦੱਸਿਆ ਕਿ ਰੁੱਖ ਲਗਾਉਣਾ ਸਾਡੇ ਜੀਵਨ ਵਿੱਚ ਇੱਕ ਅਹਿਮ ਰੋਲ ਅਦਾ ਕਰਦਾ ਹੈ ਸੋ ਸਾਨੂੰ ਹਮੇਸ਼ਾ ਰੁੱਖ ਲਗਾਉਂਦੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਵਾਤਾਵਰਣ ਨੂੰ ਸੋਹਣਾ ਅਤੇ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਇਸ ਗਤੀਵਿਧੀ ਦੌਰਾਨ ਉਥੇ ਐਕਟੀਵਿਟੀ ਇੰਚਾਰਜ ਮੈਡਮ ਰਮਨਦੀਪ ਕੌਰ ਅਤੇ ਉਹਨਾਂ ਨਾਲ ਬਾਕੀ ਅਧਿਆਪਕ ਸਾਹਿਬਾਨ ਜਿਵੇਂ ਕਿ ਅਸ਼ੋਕਾ ਹਾਊਸ ਦੇ ਇੰਚਾਰਜ ਮੈਡਮ ਪ੍ਰਿਅੰਕਾ ਜੈਸਵਾਲ ਹਾਊਸ ਦੇ ਬਾਕੀ ਮੈਂਬਰ ਮੈਡਮ ਸਾਲਨੀ, ਮੈਡਮ ਕਨੀਕਾ ਸ਼ਾਮਿਲ ਸਨ। ਅੰਤ ਵਿੱਚ ਪ੍ਰਿੰਸੀਪਲ ਸਰ ਨੇ ਵਿਦਿਆਰਥੀਆਂ ਨੂੰ ਹਰ ਗਤੀਵਿਧੀ ਵਿੱਚ ਭਾਗ ਲੈਣ ਦੇ ਲਈ ਪ੍ਰੇਰਨਾ ਦਿੱਤੀ।