Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ, ਗੜ੍ਹਦੀਵਾਲਾ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫੀਸਦੀ

ਡੀ.ਏ.ਵੀ ਪਬਲਿਕ ਸਕੂਲ, ਗੜ੍ਹਦੀਵਾਲਾ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫੀਸਦੀ

ਗੜ੍ਹਦੀਵਾਲਾ (ਚੌਧਰੀ,ਯੋਗੇਸ਼ ਗੁਪਤਾ) 

13 ਮਈ : ਲਾਲਾ ਜਗਤ ਨਰਾਇਣ ਡੀ. ਏ ਵੀ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ “ਚ ਸਾਨਦਾਰ ਪ੍ਰਦਰਸ਼ਨ ਕੀਤਾ। ਸੀ.ਬੀ.ਐੱਸ ਈ ਵੱਲੋ ਐਲਾਨ 100 ਫੀਸਦੀ ਰਹੇ ਨਤੀਜੇ ਬਾਰੇ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਡਾ.ਅਮਿਤ ਨਾਗਵਾਨ ਨੇ ਦੱਸਿਆ ਕਿ ਦਸਵੀਂ ਜਮਾਤ ਹੋਣਹਾਰ ਵਿਦਿਆਰਥੀ ਨਿਖਿਲ ਸਹਿਗਲ  ਨੇ 93.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ, ਸੁਰੇਆ ਸੁਧੀਰ ਭੌਂਸਲੇ 90.2 ਫੀਸਦੀ ਅੰਕ ਲੈ ਕੇ ਦੁਸਰਾ ਸਥਾਨ ਅਤੇ ਪਾਰਥ ਗੁਪਤਾ ਨੇ 87.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ, ਆਰ.ਓ ਮੈਡਮ ਨੀਲਮ ਕਾਮਰਾ, ਮੈਨੇਜਰ ਆਰ ਕੇ ਅਰੋੜਾ ਅਤੇ ਪ੍ਰਿੰਸੀਪਲ ਡਾ. ਅਮਿਤ ਨਾਗਵਾਨ ਨੇ ਸਕੂਲ ਦੇ ਵਿਦਿਆਰਥੀਆਂ,ਅਧਿਆਪਕਾਂ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਲੱਡੂ ਖਵਾ ਕੇ ਉਨ੍ਹਾਂ ਦਾ ਮੂੰਹ ਮਿੱਠਾ ਦਰਵਾਇਆ। ਇਸ ਮੌਕੇ ਪ੍ਰਿੰਸੀਪਲ ਨਾਗਵਾਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਬੱਚਿਆਂ ਦੇ ਵਧੀਆ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਸਿਰ ਬੰਨਿਆ। ਸਕੂਲ ਦੇ ਪ੍ਰਿੰਸੀਪਲ ਦੀ ਯੋਗ ਅਗਵਾਈ ਵਿੱਚ ਅਧਿਆਪਕਾਂ ਨੇ ਸਖਤ ਮਿਹਨਤ ਕਰਵਾ ਕੇ ਵਧੀਆ ਨਤੀਜਿਆਂ ਦੇ ਕਾਬਲ ਬਣਾਇਆ ।