Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀ ਬਾਜ਼ੀ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀ ਬਾਜ਼ੀ

ਗੜ੍ਹਦੀਵਾਲਾ 6 ਅਗਸਤ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡ ਮੁਕਾਬਲਿਆਂ ਵਿੱਚ ਬਾਜ਼ੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ।

ਮਿਤੀ-2/8/2024 ਅਤੇ ਮਿਤੀ-3/8/24 ਨੂੰ ਕਰਵਾਈਆਂ ਗਈਆਂ ਪੰਜਾਬ ਸਕੂਲ ਖੇਡਾਂ ਜੋਨ- 10 ਵਿੱਚ ਬੈਡਮਿੰਟਨ ਅਤੇ ਵਾਲੀਬਾਲ ਦੇ ਵਿਦਿਆਰਥੀਆਂ ਨੇ ਆਪਣਾ ਬਹੁਤ ਹੀ ਵਧੀਆ ਪ੍ਰਦਰਸ਼ਨ ਦਿੱਤਾ ਅੰਡਰ- 17 ਵਾਲੀਬਾਲ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਹਾਸਿਲ ਕੀਤਾ. ਜਿਨਾਂ ਵਿੱਚ ਰਵਜੋਤ ਸਿੰਘ ਹਰਮਨਦੀਪ ਸਿੰਘ, ਨਵਜੋਤ ਸਿੰਘ, ਦਿਲਪ੍ਰੀਤ ਸਿੰਘ ਨੇ ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਜ਼ਿਲਾ ਪੱਧਰ ਦੇ ਲਈ ਆਪਣੀ ਥਾਂ ਬਣਾਈ । ਬੈਡਮਿੰਟਨ ਦੇ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਿਤਿਸ ਮਰਵਾਹਾ ਨੇ ਜਿਲਾ ਪੱਧਰ ਦੀ ਖੇਡ ਵਿੱਚ ਆਪਣੀ ਥਾਂ ਬਣਾਈ।

ਮਿਤੀ-5/8/24 ਨੂੰ ਹੋਈ ਚੈਸ ਦੀ ਖੇਡ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਤ। ਅੰਡਰ- 14 ਮੁੰਡਿਆ ਤੇ ਕੁੜੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਮੁੰਡਿਆਂ ਵਿੱਚੋਂ ਭਾਗ ਲੈਣ ਵਾਲੇ ਵਿਦਿਆਰਥੀ ਕਾਰਤਿਕ ਪਰਮਾਰ, ਵਿਨਾਇਕ ਪਰਮਾਰ ਅਲਖ ਸਿੰਘ ਕੌਸ਼ਲ ਅਤੇ ਸਮਕਸ਼ ਸਨ ਅਤੇ ਕੁੜੀਆਂ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਗੁਰਲੀਨ ਕੌਰ, ਨਵਿਆ, ਰਵਨੀਤ ਕੌਰ ਅਤੇ ਦਿਵਿਆ ਸਨ। ਅੰਡਰ – 17 ਮੁੰਡਿਆਂ ਤੇ ਕੁੜੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਮੁੰਡਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਯੁਵਰਾਜ ਸਿੰਘ ਮਹਿਤਾਬ ਸਿੰਘ, ਕੁਲਵੀਰ ਸਿੰਘ ਅਤੇ ਜਤਿਨ ਕੁੜੀਆਂ ਵਿੱਚੋਂ ਜਸ਼ਨਪ੍ਰੀਤ ਕੌਰ ਹਰਸ਼ਿਕਾ ਸ਼ਰਮਾ, ਕਨਿਕਾ ਸ਼ਰਮਾ ਪਾਇਲ ਠਾਕੁਰ ਨੇ ਭਾਗ ਲਿਆ ਸੀ । ਇਹਨਾਂ ਸਾਰੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀ ਖੇਡ ਵਿੱਚ ਆਪਣੀ ਥਾਂ ਬਣਾਈ । ਬੱਚਿਆਂ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਪੀ.ਟੀ.ਆਈ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ।

error: copy content is like crime its probhihated