Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੇ.ਐਮ.ਐਸ ਕਾਲਜ ਵੱਲੋਂ ਮੁਫ਼ਤ ਕਿਤਾਬਾਂ ਵੰਡ ਸਮਾਗਮ ਕਰਵਾਇਆ ਗਿਆ – ਪ੍ਰਿੰਸੀਪਲ ਰਾਜੇਸ਼ ਗੁਪਤਾ

ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੇ.ਐਮ.ਐਸ ਕਾਲਜ ਵੱਲੋਂ ਮੁਫ਼ਤ ਕਿਤਾਬਾਂ ਵੰਡ ਸਮਾਗਮ ਕਰਵਾਇਆ ਗਿਆ – ਪ੍ਰਿੰਸੀਪਲ ਰਾਜੇਸ਼ ਗੁਪਤਾ

ਦਸੂਹਾ (ਚੌਧਰੀ) 

31 ਜੁਲਾਈ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵੱਲੋਂ ਬੇਟੀ ਬਚਾਉ ਬੇਟੀ ਪੜ੍ਹਾਓ ਪ੍ਰੋਗਰਾਮ ਦੇ ਅਧੀਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲੱਗਣ ਵਿਖੇ 10+1 ਅਤੇ 10+2 ਕਲਾਸਾਂ ਦੇ ਨੌਂਨ ਮੈਡੀਕਲ ਦੀਆਂ ਵਿਦਿਆਰਥਣਾਂ ਨੂੰ ਕੇ.ਐਮ.ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਕਾਲਜ ਦੇ ਐਨ.ਐਸ.ਐਸ ਵਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਉਹਨਾ ਦੇ ਸਲੇਬਸ ਦੀਆਂ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ। ਇਸ ਸੀਮਿਤ ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਕੀਤੀ। ਇਸ ਮੌਕੇ ਤੇ ਰਾਜੇਸ਼ ਗੁਪਤਾ ਪ੍ਰਿੰਸੀਪਲ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਹੋਇਆਂ ਕਿਹਾ ਕਿ ਇਹ ਕੇ.ਐਮ.ਐਸ ਕਾਲਜ ਦਾ ਬਹੁਤ ਸ਼ਲਾਂਘਾਯੋਗ ਉਪਰਾਲਾ ਹੈ। ਉਹਨਾ ਕਿਹਾ ਕਿ ਇਸੇ ਤਰ੍ਹਾਂ ਸਕੂਲ ਦੇ ਪੁਰਾਣੇ ਸੀਨੀਅਰ ਵਿਦਿਆਰਥੀਆਂ ਨੂੰ ਆਪਣੇ ਸਕੂਲ ਨੂੰ ਯਾਦ ਰੱਖ ਕੇ ਸਕੂਲ ਦੀ ਮਾਲੀ ਸਹਾਇਤਾ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਕੂਲ ਸਟਾਫ਼ ਮੈਂਬਰ ਕੁਲਦੀਪ ਕੁਮਾਰ, ਸੁਮੀਤ ਚੋਪੜਾ, ਧਰਮਿੰਦਰ ਸਿੰਘ ਅਤੇ ਸੁਰਜੀਤ ਸਿੰਘ, ਕੇ.ਐਮ.ਐਸ ਕਾਲਜ ਦੇ ਫੈਕਲਟੀ ਮੈਂਬਰ ਮਨਪ੍ਰੀਤ ਕੌਰ, ਰਜਨੀਤ ਕੌਰ ਅਤੇ ਐਨ.ਐਸ.ਐਸ ਵਿੰਗ ਦੇ ਵਿਦਿਆਰਥੀ ਰਮਨਦੀਪ ਕੌਰ, ਗੁਰਵੀਰ ਕੌਰ, ਮਨੀਸ਼ਾ ਰਾਜੂ ਅਤੇ ਲਖਵੀਰ ਕੌਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਡਾ.ਦਿਲਬਾਗ ਸਿੰਘ ਹੁੰਦਲ, ਪ੍ਰਿੰਸੀਪਲ ਰਾਜੇਸ਼ ਗੁਪਤਾ, ਦੋਨਾਂ ਸੰਸਥਾਵਾਂ ਦਾ ਸਟਾਫ਼ ਅਤੇ ਵਿਦਿਆਰਥੀ।

error: copy content is like crime its probhihated