Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੀ ਐਸ ਪੀ ਦਸੂਹਾ ਦੀ ਅਗਵਾਈ ਹੇਠ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ

ਡੀ ਐਸ ਪੀ ਦਸੂਹਾ ਦੀ ਅਗਵਾਈ ਹੇਠ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ

ਦਸੂਹਾ (ਚੌਧਰੀ) 

18 ਸਤੰਬਰ : ਪੰਜਾਬ ਸਰਕਾਰ ਅਤੇ ਐੱਸ. ਐੱਸ ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਨੂੰ ਠੱਲ ਪਾਉਣ ਲਈ ਪੂਰੇ ਪੰਜਾਬ ਵਿਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਅਧੀਨ ਅੱਜ ਥਾਣਾ ਦਸੂਹਾ ਵਿਖੇ ਡੀ.ਐਸ.ਪੀ ਦਸੂਹਾ ਹਰਕ੍ਰਿਸ਼ਨ ਸਿੰਘ ਅਤੇ ਐਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਦੀ ਯੋਗ ਅਗਵਾਈ ਹੇਠ ਦਸੂਹਾ ਵਾਸੀਆਂ ਦੇ ਨਾਲ ਨਸ਼ੇ ਨੂੰ ਠੱਲ ਪਾਉਣ ਲਈ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਦਸੂਹਾ ਵਾਸੀਆਂ ਨੇ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ। ਇਸ ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਯੋਗ ਕਦਮ ਚੁੱਕਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਦਸੂਹਾ ਵਿੱਚ ਰੋਜ਼ਾਨਾ ਆ ਰਹੀ ਟਰੈਫਿਕ ਸਮੱਸਿਆ ਬਾਰੇ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਡੀ. ਐੱਸ. ਪੀ ਦਸੂਹਾ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਅੰਦਰ ਟਰੈਫਿਕ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਹਾਜ਼ਰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ।ਇਸ ਮੌਕੇ ਦੀ ਡੀ.ਐੱਸ.ਪੀ ਦਸੂਹਾ ਨੇ ਵਿਸ਼ਵਾਸ ਦੁਵਾਇਆ ਕਿ ਅਗਰ ਕੋਈ ਵੀ ਨਸ਼ਾ ਤਸਕਰਾਂ ਦੇ ਸਬੰਧੀ ਕੋਈ ਵੀ ਸੂਚਨਾ ਮੁਹੱਈਆ ਕਰਵਾਉਂਦਾ ਹੈ ਤਾਂ ਉਸ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਦਸੂਹਾ ਵਪਾਰ ਮੰਡਲ ਦੇ ਮੈਂਬਰਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।