ਬਲਾਲਾ 4 ਜਨਵਰੀ (ਅਵਿਨਾਸ਼ ਸ਼ਰਮਾ)
: ਸ੍ਰੀ ਗੀਤਾ ਜੈਯੰਤੀ ਦੇ ਸ਼ੁਭ ਮੌਕੇ ‘ਤੇ ਦੈਨਿਕ ਪ੍ਰਾਰਥਨਾ ਸਭਾ ਬਟਾਲਾ ਵੱਲੋਂ ਕਮਿਊਨਿਟੀ ਹਾਲ ਵਿੱਚ ਅੰਤਰ-ਸਕੂਲ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸ਼ਹਿਰ ਦੇ ਲਗਭਗ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੀ ਗਿਆਰਵੀਂ ਜਮਾਤ ਦੀ ਕਾਮਰਸ ਦੀ ਵਿਦਿਆਰਥਣ ਚੇਸ਼ਟਾ ਸ਼ਰਮਾ ਨੇ ਇਸ ਮੁਕਾਬਲੇ ਵਿੱਚ ਸ਼੍ਰੀ ਗੀਤਾ ਜੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਦੂਜੇ ਸਥਾਨ ’ਤੇ ਰਹੀ ਅਤੇ 2100 ਰੁਪਏ ਦਾ ਇਨਾਮ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਸ਼੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ਼੍ਰੀ ਅਜੇ ਖੋਸਲਾ, ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਚੇਸ਼ਟਾ ਸ਼ਰਮਾ ਅਤੇ ਉਸਦੇ ਮਾਤਾ-ਪਿਤਾ ਅਤੇ ਅਧਿਆਪਕਾ ਅਨੀਤਾ ਸ਼ਰਮਾ ਨੂੰ ਹਾਰਦਿਕ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਸੱਭਿਆਚਾਰਕ ਅਤੇ ਧਾਰਮਿਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਨ੍ਹਾਂ ਵਿੱਚ ਭਾਗ ਲੈ ਕੇ ਵਿਦਿਆਰਥੀ ਆਪਣੀ ਸੱਭਿਅਤਾ ਅਤੇ ਸੰਸਕ੍ਰਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ ਅਤੇ ਮਹਾਨ ਗ੍ਰੰਥ ਸ੍ਰੀਮਦ ਭਾਗਵਤ ਗੀਤਾ ਨੂੰ ਪੜ੍ਹਨ ਵਿੱਚ ਉਨ੍ਹਾਂ ਦੀ ਰੁਚੀ ਵੱਧਦੀ ਹੈ।








