Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦੈਨਿਕ ਪ੍ਰਾਰਥਨਾ ਸਭਾ ਬਟਾਲਾ ਵੱਲੋਂ ਗੀਤਾ ਜੈਯੰਤੀ ਮੌਕੇ ਕਰਵਾਏ ਗਏ ਅੰਤਰ ਸਕੂਲ ਭਾਸ਼ਣ ਮੁਕਾਬਲੇ ਵਿੱਚ ਆਰ.ਡੀ. ਖੋਸਲਾ ਸਕੂਲ ਦੀ ਚੇਸ਼ਟਾ ਸ਼ਰਮਾ ਦੂਜੇ ਸਥਾਨ ’ਤੇ ਰਹੀ

ਦੈਨਿਕ ਪ੍ਰਾਰਥਨਾ ਸਭਾ ਬਟਾਲਾ ਵੱਲੋਂ ਗੀਤਾ ਜੈਯੰਤੀ ਮੌਕੇ ਕਰਵਾਏ ਗਏ ਅੰਤਰ ਸਕੂਲ ਭਾਸ਼ਣ ਮੁਕਾਬਲੇ ਵਿੱਚ ਆਰ.ਡੀ. ਖੋਸਲਾ ਸਕੂਲ ਦੀ ਚੇਸ਼ਟਾ ਸ਼ਰਮਾ ਦੂਜੇ ਸਥਾਨ ’ਤੇ ਰਹੀ

ਬਲਾਲਾ 4 ਜਨਵਰੀ (ਅਵਿਨਾਸ਼ ਸ਼ਰਮਾ‌)

: ਸ੍ਰੀ ਗੀਤਾ ਜੈਯੰਤੀ ਦੇ ਸ਼ੁਭ ਮੌਕੇ ‘ਤੇ ਦੈਨਿਕ ਪ੍ਰਾਰਥਨਾ ਸਭਾ ਬਟਾਲਾ ਵੱਲੋਂ ਕਮਿਊਨਿਟੀ ਹਾਲ ਵਿੱਚ ਅੰਤਰ-ਸਕੂਲ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸ਼ਹਿਰ ਦੇ ਲਗਭਗ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੀ ਗਿਆਰਵੀਂ ਜਮਾਤ ਦੀ ਕਾਮਰਸ ਦੀ ਵਿਦਿਆਰਥਣ ਚੇਸ਼ਟਾ ਸ਼ਰਮਾ ਨੇ ਇਸ ਮੁਕਾਬਲੇ ਵਿੱਚ ਸ਼੍ਰੀ ਗੀਤਾ ਜੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਦੂਜੇ ਸਥਾਨ ’ਤੇ ਰਹੀ ਅਤੇ 2100 ਰੁਪਏ ਦਾ ਇਨਾਮ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਸ਼੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ਼੍ਰੀ ਅਜੇ ਖੋਸਲਾ, ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਚੇਸ਼ਟਾ ਸ਼ਰਮਾ ਅਤੇ ਉਸਦੇ ਮਾਤਾ-ਪਿਤਾ ਅਤੇ ਅਧਿਆਪਕਾ ਅਨੀਤਾ ਸ਼ਰਮਾ ਨੂੰ ਹਾਰਦਿਕ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਸੱਭਿਆਚਾਰਕ ਅਤੇ ਧਾਰਮਿਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਨ੍ਹਾਂ ਵਿੱਚ ਭਾਗ ਲੈ ਕੇ ਵਿਦਿਆਰਥੀ ਆਪਣੀ ਸੱਭਿਅਤਾ ਅਤੇ ਸੰਸਕ੍ਰਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ ਅਤੇ ਮਹਾਨ ਗ੍ਰੰਥ ਸ੍ਰੀਮਦ ਭਾਗਵਤ ਗੀਤਾ ਨੂੰ ਪੜ੍ਹਨ ਵਿੱਚ ਉਨ੍ਹਾਂ ਦੀ ਰੁਚੀ ਵੱਧਦੀ ਹੈ।