Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਦੀ ਕੁਆਂਟਮ ਪੇਪਰ ਮਿਲ ਵਲੋਂ ਤੂੜੀ ਦੀ ਵਰਤੋਂ ਕਰਨ ਤੇ ਡੇਅਰੀ ਮਾਲਿਕਾਂ ਵਲੋਂ ਵਿਰੋਧ

ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਦੀ ਕੁਆਂਟਮ ਪੇਪਰ ਮਿਲ ਵਲੋਂ ਤੂੜੀ ਦੀ ਵਰਤੋਂ ਕਰਨ ਤੇ ਡੇਅਰੀ ਮਾਲਿਕਾਂ ਵਲੋਂ ਵਿਰੋਧ

ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਦੀ ਕੁਆਂਟਮ ਪੇਪਰ ਮਿਲ ਵਲੋਂ ਤੂੜੀ ਦੀ ਵਰਤੋਂ ਕਰਨ ਤੇ ਡੇਅਰੀ ਮਾਲਿਕਾਂ ਵਲੋਂ ਵਿਰੋਧ

ਗੜ੍ਹਸ਼ੰਕਰ 27 ਮਈ (ਜਤਿੰਦਰ ਪਾਲ ਸਿੰਘ ਕਲੇਰ ) ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਦੀ ਕੁਆਂਟਮ ਪੇਪਰ ਮਿਲ ਵਲੋਂ ਫੈਕਟਰੀ ਦੇ ਵਿੱਚ ਤੂੜੀ ਦੀ ਵਰਤੋਂ ਕਰਨ ਤੇ ਡੇਅਰੀ ਮਾਲਿਕਾਂ ਵਲੋਂ ਜਬਰਦਸਤ ਵਿਰੋਧ ਕੀਤਾ ਗਿਆ। ਡੇਅਰੀ ਮਾਲਿਕਾਂ ਦਾ ਇਲਜ਼ਾਮ ਹੈ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਪਸ਼ੂਆਂ ਲਈ ਵਰਤੋਂ ਵਿੱਚ ਆਉਣ ਵਾਲੀ ਤੂੜੀ ਨੂੰ ਫੈਕਟਰੀ ਵਿੱਚ ਨਾ ਵਰਤਿਆ ਜਾਵੇ ਪਰ ਮਿਲ ਪ੍ਰਬੰਧਕ ਹੁਕਮਾਂ ਦੀ ਪਰਵਾਹ ਕੀਤੇ ਬਿਨਾਂ ਤੂੜੀ ਦੀ ਫੈਕਟਰੀ ਵਿੱਚ ਵਰਤੋਂ ਕਰ ਰਹੇ ਹਨ ।ਜਿਸਦੇ ਕਾਰਨ ਡੇਅਰੀ ਫਾਰਮਾਂ ਅਤੇ ਗਊਸ਼ਾਲਾਵਾਂ ਵਿੱਚ ਰੱਖੇ ਹੋਏ ਪਸ਼ੂਆਂ ਲਈ ਤੂੜੀ ਦੀ ਵੱਡੀ ਘਾਟ ਪਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਸ਼ੂਆਂ ਦੀ ਵਰਤੋਂ ਵਿੱਚ ਆਉਣ ਵਾਲੀ ਤੂੜੀ ਨੂੰ ਫੈਕਟਰੀ ਵਿੱਚ ਨਾ ਜਲਾਇਆ ਜਾਵੇ।ਉੱਥੇ ਡੀ ਐਸ ਪੀ ਗੜ੍ਹਸ਼ੰਕਰ ਦੀ ਅਗੁਵਾਈ ਵਿੱਚ ਪੁਲੀਸ ਪਾਰਟੀ ਟੀਮ ਵਲੋਂ ਮਿਲ ਵਿੱਚ ਜਾਣ ਵਾਲੀ ਤੂੜੀ ਦੀਆਂ ਟਰਾਲੀਆਂ ਨੂੰ ਸੈਲਾ ਮੰਡੀ ਵਿੱਚ ਖੜੀਆਂ ਕੀਤੀਆਂ ਗਈਆਂ। ਇਸ ਮੌਕੇ ਡੀ ਐਸ ਪੀ ਗੜ੍ਹਸ਼ੰਕਰ ਨੇ ਡੇਅਰੀ ਮਾਲਿਕਾਂ ਨੂੰ ਆਸ਼ਵਾਸਨ ਦਿੱਤਾ ਕਿ ਪੇਪਰ ਮਿਲ ਵਿਚ ਤੂੜੀ ਦੀਆਂ ਟਰਾਲੀਆਂ ਨੂੰ ਨਹੀਂ ਜਾਣ ਦਿੱਤਾ ਜਾਵੇਗਾ।