Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਡੇਅਰੀ ਸਿਖਲਾਈ ਕੋਰਸ 12 ਸਤੰਬਰ ਤੋਂ ਸ਼ੁਰੂ……

ਡੇਅਰੀ ਸਿਖਲਾਈ ਕੋਰਸ 12 ਸਤੰਬਰ ਤੋਂ ਸ਼ੁਰੂ……

ਹੁਸ਼ਿਆਰਪੁਰ(ਬਿਊਰੋ) 
ਡੇਅਰੀ ਸਿਖਲਾਈ ਕੋਰਸ 12 ਸਤੰਬਰ ਤੋਂ ਸ਼ੁਰੂ
02 ਸਤੰਬਰ : ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ
ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 12 ਸਤੰਬਰ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਭਾਗ ਲੈਣ ਲਈ ਡੇਅਰੀ ਫਾਰਮਰ ਦਾ ਘੱਟੋ-ਘੱਟ 5ਵੀਂ ਪਾਸ, ਉਮਰ 18 ਤੋਂ 50 ਸਾਲ ਦਰਮਿਆਨ ਅਤੇ ਪੇਂਡੂ ਖੇਤਰ ਨਾਲ ਸਬੰਧਤ ਹੋਣਾ ਲਾਜ਼ਮੀ ਹੈ।  ਉਨ੍ਹਾਂ ਦੱਸਿਆ ਕਿ ਇਸ ਡੇਅਰੀ ਸਿਖਲਾਈ ਕੋਰਸ ਵਿੱਚ ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਨਸਲ ਸੁਧਾਰ, ਸੰਭਾਲ ਅਤੇ ਸੁਚਾਰੂ ਮੰਡੀਕਰਨ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।  ਇਸ ਸਿਖਲਾਈ ਨਾਲ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ।
 ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਸਿੱਖਿਆ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਸਮੇਤ 9 ਸਤੰਬਰ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 439 ਵਿਚ ਕੰਮਕਾਜੀ ਦਿਨਾਂ ‘ਤੇ ਸੰਪਰਕ ਕਰ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਸਿਖਲਾਈ ਫੀਸ ਜਨਰਲ ਵਰਗ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 750 ਹਜ਼ਾਰ ਰੁਪਏ ਹੋਵੇਗੀ।  ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿੱਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵੱਲੋਂ ਜਨਰਲ ਵਰਗ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।  ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫ਼ੋਨ ਨੰਬਰ 01882- 220025 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
error: copy content is like crime its probhihated