Prime Punjab Times

Latest news
ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ADVERTISEMENT
You are currently viewing DAP ਖਾਦ ਦੀ ਕਾਲਾਬਾਜ਼ਾਰੀ ਰੋਕਣ ਲਈ ਲਗਾਤਾਰ ਹੋ ਰਹੀ ਹੈ ਜਾਂਚ

DAP ਖਾਦ ਦੀ ਕਾਲਾਬਾਜ਼ਾਰੀ ਰੋਕਣ ਲਈ ਲਗਾਤਾਰ ਹੋ ਰਹੀ ਹੈ ਜਾਂਚ

ਹੁਸ਼ਿਆਰਪੁਰ 6 ਨਵੰਬਰ (ਬਿਊਰੋ) 

: ਹੁਸ਼ਿਆਰਪੁਰ ਜ਼ਿਲ੍ਹੇ ਵਿਚ ਡੀ.ਏ.ਪੀ. ਖਾਦ ਦੀ ਕਾਲਾਬਾਜਾਰੀ ਨੂੰ ਰੋਕਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਦੀਪਇੰਦਰ ਸਿੰਘ ਨੇ ਅੱਜ ਸਾਰੇ ਬਲਾਕ ਖੇਤੀਬਾੜੀ ਅਫ਼ਸਰ ਅਤੇ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਡੀ.ਏ.ਪੀ ਖਾਦ ਦੀ ਵਿਕਰੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਅਤੇ ਬੇਲੋੜੀ ਸਮੱਗਰੀ ਦੀ ਟੈਗਿੰਗ ’ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਇਸ ਦੇ ਲਈ ਲਗਾਤਾਰ ਚੈਕਿੰਗ ਕੀਤੀ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਡੀ.ਏ.ਪੀ. ਦੇ ਵਿਕਲਪ ਦੇ ਰੂਪ ਵਿਚ ਇਸਤੇਮਾਲ ਕੀਤੀ ਜਾ ਸਕਣ ਵਾਲੀਆਂ ਹੋਰ ਫਾਸਫੇਟਿਕ ਖਾਦਾਂ ਦੀ ਜਾਣਕਾਰੀ ਵੀ ਦਿੱਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਡੀ.ਏ.ਪੀ ਖਾਦ ਦੀ ਉਪਲਬੱਧਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਖਾਦ ਵੀ ਪਹੁੰਚ ਜਾਵੇਗੀ। ਉਨ੍ਹਾਂ ਵਿਕਰੇਤਾਵਾਂ ਨੂੰ ਨਿਰਦੇਸ਼ ਦਿੱਤੇ ਕਿ ਖਾਦ ਦਾ ਸਟਾਕ ਕਿਸਾਨਾਂ ਨੂੰ ਤੁਰੰਤ ਵੇਚਿਆ ਜਾਵੇ ਅਤੇ ਉਸ ਦਾ ਪੂਰਾ ਰਿਕਾਰਡ ਰੱਖਿਆ ਜਾਵੇ।

 ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਲਈ ਹੋਰ ਉਪਲਬੱਧ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰਨ। ਵਰਤਮਾਨ ਵਿਚ ਡੀ.ਏ.ਪੀ. ਖਾਦ ਦੇ ਕਈ ਵਿਕਲਪ ਉਪਲਬੱਧ ਹਨ, ਜਿਵੇਂ ਕਿ ਐਨ.ਪੀ.ਕੇ. 12:32:16, ਐਸ.ਐਸ.ਪੀ ਅਤੇ ਟੀ.ਐਸ.ਪੀ ਖਾਦ ਜੋ ਕਿਸਾਨਾਂ ਲਈ ਬਰਾਬਰ ਦੀ ਫਾਇਦੇਮੰਦ ਹਨ।