Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦਸੂਹਾ ਵਿਖੇ 25 ਅਕਤੂਬਰ ਨੂੰ ਲੱਗਣ ਵਾਲੇ ਧਰਨੇ ਵਿੱਚ ਸਰਕਲ ਗੜਦੀਵਾਲਾ ਦਾ ਸਮੂਹ ਕੇਡਰ ਭਰੇਗਾ ਹਾਜਰੀ :- ਸਮਰਾ

ਦਸੂਹਾ ਵਿਖੇ 25 ਅਕਤੂਬਰ ਨੂੰ ਲੱਗਣ ਵਾਲੇ ਧਰਨੇ ਵਿੱਚ ਸਰਕਲ ਗੜਦੀਵਾਲਾ ਦਾ ਸਮੂਹ ਕੇਡਰ ਭਰੇਗਾ ਹਾਜਰੀ :- ਸਮਰਾ

ਗੜ੍ਹਦੀਵਾਲਾ 24 ਅਕਤੂਬਰ (ਚੌਧਰੀ) 

: ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਸੰਯੁਕਤ ਮੋਰਚੇ ਦੀ ਕਾਲ ਤੇ ਦਸੂਹਾ ਵਿਖੇ ਲੱਗਣ ਵਾਲੇ ਧਰਨੇ ਵਿੱਚ ਦੁਆਬਾ ਕਿਸਾਨ ਕਮੇਟੀ ਪੰਜਾਬ ਅਤੇ ਇਲਾਕੇ ਦਾ ਸਮੂਹ ਕਿਸਾਨ ਭਾਈਚਾਰਾ ਹਾਜਰੀ ਭਰੇਗਾ । ਇਹ ਜਾਣਕਾਰੀ ਪ੍ਰੈਸ ਨੂੰ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਸਮਰਾ ਵੱਲੋਂ ਦਿੱਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਖਰੀਦ ਅਤੇ ਚਕਾਈ ਦਾ ਸੰਕਟ ਉਸੇ ਤਰ੍ਹਾਂ ਹੀ ਕਾਇਮ ਹੈ । ਜਿਸ ਨੂੰ ਲੈ ਕੇ ਸਮੁੱਚਾ ਕਿਸਾਨ ਭਾਈਚਾਰਾ ਚਿੰਤਿਤ ਹੈ ਕਿਸਾਨਾਂ ਦੀ ਫਸਲ ਬਰਬਾਦ ਹੋ ਰਹੀ ਹੈ ਪਰ ਸਰਕਾਰ ਇਸ ਵੱਲ ਬਿਲਕੁਲ ਵੀ ਗੰਭੀਰ ਨਹੀਂ ਹੈ । ਲੋਕ ਖੱਜਲ ਹੋ ਰਹੇ ਹਨ ਕਿਸਾਨਾਂ ਦੀ ਮਜਬੂਰੀ ਦਾ ਫਾਇਦਾ ਉਠਾ ਕੇ ਕਿਸਾਨਾਂ ਨੂੰ ਐਮ ਐਸ ਪੀ ਤੋਂ ਘੱਟ ਰੇਟ ਤੇ ਕੱਟ ਲਾ ਕੇ ਝੋਨਾ ਵੇਚਣ ਲਈ ਆੜਤੀਆਂ ਸਰਕਾਰਾਂ ਵੱਲੋਂ ਮਜਬੂਰ ਕੀਤਾ ਜਾ ਰਿਹਾ ਹੈ ਸਰਕਾਰਾਂ ਵੀ ਚੰਗੀ ਤਰ੍ਹਾਂ ਜਾਣਦੀਆਂ ਹਨ ਕਿ ਹੁਣ ਤਿਉਹਾਰਾਂ ਦਾ ਸੀਜਨ ਹੋਣ ਕਾਰਨ ਕਿਸਾਨਾਂ ਨੂੰ ਪੈਸੇ ਦੀ ਕਮੀ ਹੈ ਅਤੇ ਕਿਸਾਨਾਂ ਦੀ ਫ਼ਸਲ ਰੁਲ ਰਹੀ ਹੈ। ਇਹ ਲੋਕ ਸਾਡੀਆਂ ਮਜਬੂਰੀਆਂ ਦਾ ਫਾਇਦਾ ਚੱਕ ਰਹੇ ਹਨ । ਉਹਨਾਂ ਕਿਹਾ ਕਿ ਪਹਿਲਾਂ ਸਾਡਾ ਦੁਸਹਿਰਾ ਸੜਕਾਂ ਤੇ ਬੀਤਿਆ। ਹੁਣ ਇਹਨਾਂ ਸਰਕਾਰਾਂ, ਆੜਤੀਆਂ, ਸ਼ੈਲਰ ਮਾਲਕਾਂ ਦੀ ਮਿਲੀ ਭੁਗਤ ਕਾਰਨ ਸਾਡੀ ਦਿਵਾਲੀ ਵੀ ਇਹਨਾਂ ਸੜਕਾਂ ਤੇ ਹੀ ਬੀਤੇਗੀ। ਉਹਨਾਂ ਕਿਹਾ ਕਿ ਸੂਬਾ ਪ੍ਰਧਾਨ ਸ. ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਸੰਯੁਕਤ ਮੋਰਚੇ ਦੀ ਕਾਲ ਤੇ ਕੱਲ ਦਸੂਹਾ ਵਿਖੇ 11 ਤੋਂ 3 ਵਜੇ ਤੱਕ ਲੱਗਣ ਵਾਲੇ ਧਰਨੇ ਵਿੱਚ ਸੰਪੂਰਨ ਜਾਮ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਜਿਸ ਦੀ ਜਿੰਂਮੇਵਾਰ ਸਰਕਾਰ ਹੋਵੇਗੀ । ਸ ਜੰਗਵੀਰ ਸਿੰਘ ਚੌਹਾਨ ਵੱਲੋਂ ਵਿਸ਼ੇਸ਼ ਸੰਦੇਸ਼ ਦਿੱਤਾ ਗਿਆ ਹੈ ਕਿ ਕੋਈ ਵੀ ਕਿਸਾਨ ਆਪਣੀ ਫਸਲ ਨੂੰ ਐਮਐਸਪੀ ਤੋਂ ਘੱਟ ਰੇਟ ਤੇ ਕੱਟ ਲਗਾ ਕੇ ਨਾ ਵੇਚੇ ਅਤੇ ਜੇਕਰ ਕੋਈ ਆੜਤੀਆ ਵਲੋਂ ਉਹਨਾਂ ਨੂੰ ਮਜਬੂਰ ਕਰ ਰਿਹਾ ਹੈ ਤਾਂ ਉਹ ਕਮੇਟੀ ਦੇ ਧਿਆਨ ਵਿੱਚ ਲਿਆਵੇ। ਤਾਂ ਜੋ ਉਹਨਾਂ ਤੇ ਸੱਖਤ ਤੋਂ ਸੱਖਤ ਕਾਰਵਾਈ ਕੀਤੀ ਜਾਵੇਗੀ। ਸਮਰਾ ਵੱਲੋਂ ਦੱਸਿਆ ਗਿਆ ਕਿ ਗੜਦੀਵਾਲਾ ਵਾਲਾ ਸਰਕਲ ਦੇ ਸਮੂਹ ਕਿਸਾਨ ਅਤੇ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਕੇਡਰ ਸਹਿਬਾਨ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣਗੇ।