Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਦਸੂਹਾ ਵਿਖੇ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਦੋ ਦੀ ਮੌ+ਤ

ਦਸੂਹਾ ਵਿਖੇ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਦੋ ਦੀ ਮੌ+ਤ

ਦਸੂਹਾ (ਚੌਧਰੀ) 10 ਦਸੰਬਰ 

: ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਉੱਤੇ ਸ਼ਾਹੀ ਪੈਟਰੋਲ ਪੰਪ ਦਸੂਹਾ ਨੇੜੇ ਤੇਜ ਰਫਤਾਰ ਇਨੋਵਾ ਅਤੇ ਐਕਟੀਵਾ ਸਕੂਟਰੀ ਦਾ ਭਿਆਨਕ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ ਜਸਵੀਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਭੈਣੀ ਮੀਲਮਾਂ ਗੁਰਦਾਸਪੁਰ ਤੇ ਇਸਦੇ ਨਾਲ ਪ੍ਰੇਮ ਸਿੰਘ ਪੁੱਤਰ ਸਰਦਾਰ ਵਾਸੀ ਸੈਦੋਵਾਲ ਖ਼ੁਰਦ ਜਿਲ੍ਹਾ ਗੁਰਦਾਸਪੁਰ ਜੋ ਐਕਟਿਵਾ ਸਕੂਟਰੀ ਨੰਬਰ ਪੀਬੀ06ਬੀਈ7054 ਤੇ ਸਵਾਰ ਸਨ ਅਤੇ ਸ਼ਾਹੀ ਪੈਟਰੋਲ ਪੰਪ ਤੋਂ ਤੇਲ ਪਵਾਉਣ ਤੋਂ ਬਾਅਦ ਜਦੋਂ ਨੈਸ਼ਨਲ ਹਾਈਵੇ ਉੱਤੇ ਮੁਕੇਰੀਆਂ ਨੂੰ ਜਾਣ ਲਈ ਚੜੇ ਤਾਂ ਪਿੱਛੋਂ ਤੇਜ਼ ਰਫਤਾਰ ਆ ਰਹੀ ਇਨੋਵਾ ਗੱਡੀ ਪੀਬੀ 01ਸੀ 3377 ਰੰਗ ਚਿੱਟਾ ਜਿਸ ਨੂੰ ਬਲਵੀਰ ਸਿੰਘ ਉਰਫ ਬੱਲੂ ਪੁੱਤਰ ਸੁਰਜੀਤ ਸਿੰਘ ਵਾਸੀ ਝਿੰਗੜ ਚਲਾ ਰਿਹਾ ਸੀ ਦਾ ਭਿਆਨਕ ਐਕਸੀਡੈਂਟ ਹੋਇਆ। ਜਿਸ ਕਾਰਨ ਐਕਟੀਵਾ ਸਕੂਟਰੀ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ਤੇ ਮੌ+ਤ ਹੋ ਗਈ ਤੇ ਇਨੋਵਾ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦਸੂਹਾ ਦੇ ਮੁਰਦਾਘਰ ਵਿਖੇ ਰੱਖਿਆ ਗਿਆ ਹੈ। ਜਿਨਾਂ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਮ੍ਰਿਤਕ ਦੇਹਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਵਾਰਸਾਂ ਦੇ ਬਿਆਨਾਂ ਦੇ ਆਧਾਰ ਤੇ ਗੱਡੀ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।