ਦਸੂਹਾ (ਚੌਧਰੀ)
: ਦਸੂਹਾ ਵਿਖੇ ਵੱਖ-ਵੱਖ ਥਾਵਾਂ ਤੇ 79 ਵਾਂ ਅਜਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸੇ ਲੜੀ ਤਹਿਤ ਦਸੂਹਾ ਦੇ ਮਾਤਾ ਰਾਣੀ ਚੌਕ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਇਲਾਕਾ ਤੇ ਦੇਸ਼ ਵਾਸੀਆਂ ਨੂੰ ਅਜਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸੂਹਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ 7 ਕਰੋੜ ਰੁਪਏ ਦੇ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਾਓਂ ਵਿਰੁੱਧ’ ਨੂੰ ਲੋਕਾਂ ਵੱਲੋਂ ਪੂਰਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਖੇਡ ਪਾਰਕਾਂ ਦਾ ਨਿਰਮਾਣ ਕਰਵਾ ਰਹੀ ਹੈ, ਜੋ ਕਿ ਇੱਕ ਸ਼ਲਾਘਾਯੋਗ ਕੰਮ ਹੈ। ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ। ਇਸ ਮੌਕੇ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ, ਉਪ ਪ੍ਰਧਾਨ, ਅਧਿਕਾਰੀ ਅਤੇ ਮੈਂਬਰ, ਦਸੂਹਾ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰ,ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।
✔️✔️ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ

: ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿੱਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਕੰਵਲਜੀਤ ਸਿੰਘ ਐਸਡੀਐਮ (ਪੀਸੀਐਸ) ਦਸੂਹਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਐਸਡੀਐਮ ਦਸੂਹਾ ਨੇ ਕਿਹਾ ਕਿ ਸਾਨੂੰ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਪ੍ਰਮੁੱਖ ਸ਼ਖਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ, ਵੱਖ-ਵੱਖ ਸਕੂਲਾਂ ਦੇ ਬੱਚੇ ਵੀ ਮੌਜੂਦ ਸਨ।
✔️✔️ ਸਰਕਾਰੀ ਮਿਡਲ ਸਕੂਲ ਜਲੋਟਾ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ

: ਬਲਾਕ ਦਸੂਹਾ ਦੇ ਸਰਕਾਰੀ ਮਿਡਲ ਸਕੂਲ ਜਲੋਟਾ ਵਿੱਚ 79ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੁਖੀ ਸੰਤੋਖ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਮੌਕੇ ਸੀ. ਐਚ.ਟੀ. ਰਾਜੇਸ਼ ਸ਼ਰਮਾ,ਰੀਟਾ ਦੇਵੀ,ਸੀਮਾ ਦੇਵੀ,ਸਵਿਤਾ ਉੱਪਲ, ਹਰਜਿੰਦਰ ਕੌਰ, ਸੰਦੀਪ ਪੁਰੀ, ਪਰਮਿੰਦਰ ਕੌਰ ਵਰਕਰ, ਦਲਜੀਤ ਕੌਰ ਹੈਲਪਰ, ਐਸ.ਐਮ.ਸੀ ਪ੍ਰਧਾਨ ਤਲਵਿੰਦਰ ਕੌਰ ਤੋਂ ਇਲਾਵਾ ਬੱਚੇ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।








