Prime Punjab Times

Latest news
ਡਾ, ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਦਸੂਹਾ-ਹਾਜੀਪੁਰ ਸੜਕ ਦਾ ਨਾਮ ਹੋਇਆ ਜੱਸਾ ਸਿੰਘ ਰਾਮਗੜ੍ਹੀਆ ਮਾਰਗ

ਦਸੂਹਾ-ਹਾਜੀਪੁਰ ਸੜਕ ਦਾ ਨਾਮ ਹੋਇਆ ਜੱਸਾ ਸਿੰਘ ਰਾਮਗੜ੍ਹੀਆ ਮਾਰਗ

ਦਸੂਹਾ / ਹੁਸ਼ਿਆਰਪੁਰ (ਚੌਧਰੀ ) 

ਕੈਬਨਿਟ ਮੰਤਰੀ ਜਿੰਪਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆਂ ਦੇ 300ਵੇਂ ਜਨਮ ਦਿਵਸ ਮੌਕੇ ਕੀਤਾ ਸੀ ਐਲਾਨ

ਰਾਮਗੜ੍ਹੀਆ ਭਾਈਚਾਰੇ ’ਚ ਖੁਸ਼ੀ ਦੀ ਲਹਿਰ

5 ਜੂਨ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਦਸੂਹਾ-ਹਾਜੀਪੁਰ ਸੜਕ ਦਾ ਨਾਮ ਜੱਸਾ ਸਿੰਘ ਰਾਮਗੜ੍ਹੀਆ ਮਾਰਗ ਰੱਖਣ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 5 ਮਈ ਨੂੰ ਦਸੂਹਾ ਦੇ ਪਿੰਡ ਸਿੰਘਪੁਰ ਵਿਚ ਮਹਾਨ ਯੋਧਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੀ ਅਮੀਰ ਵਿਰਾਸਤ ਸਬੰਧੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਦਸੂਹਾ-ਹਾਜੀਪੁਰ ਸੜਕ ਦਾ ਨਾਮ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ ਸੀ।

          ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਰਾਮਗੜ੍ਹੀਆ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਬਲੀਦਾਨ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨਾਂ ਨੇ ਸਾਨੂੰ ਜਬਰ-ਜੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਵਰਗੇ ਯੋਧੇ ਨੇ ਮਹਾਨ ਗੁਰੂਆਂ ਦੇ ਦਰਸਾਏ ਮਾਰਗ ਉਪਰ ਪਹਿਰਾ ਦਿੱਤਾ।