Prime Punjab Times

Latest news
ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ
ADVERTISEMENT
You are currently viewing ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ

ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ

ਗੜ੍ਹਦੀਵਾਲਾ 30 ਅਪ੍ਰੈਲ (ਪ੍ਰਦੀਪ ਕੁਮਾਰ) 

: ਦਸੂਹਾ  ਹੁਸ਼ਿਆਰਪੁਰ ਹਾਈਵੇਅ ‘ਤੇ ਗੜ੍ਹਦੀਵਾਲਾ ਦੇ ਨਜ਼ਦੀਕ ਪਿੰਡ ਗੋਂਦਪੁਰ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਿੱਪਰ ਦੀ ਚਪੇਟ ‘ਚ ਆਉਣ ਕਾਰਨ ਮੌਤ ਹੋ ਗਈ।

ਲਿੰਕ ਨੂੰ ਕਲਿੱਕ ਕਰਕੇ ਘਟਨਾ ਦੀ ਦੇਖੋ ਵੀਡੀਓ 

https://www.facebook.com/share/v/19sL9LCUf7/

ਮ੍ਰਿਤਕ ਨੌਜਵਾਨ ਦੀ ਪਛਾਣ ਗੁਰਸਿਮਰਨ ਜੋਤ ਸਿੰਘ ਉਰਵ ਸਿੰਮਾ (28) ਪੁੱਤਰ ਹਰਦੀਪ ਸਿੰਘ ਉਰਫ ਭੁੱਟੋ ਵਾਸੀ ਪਿੰਡ ਅਰਗੋਵਾਲ  ਵਜੋਂ ਹੋਈ ਹੈ। ਉਹ ਆਪਣੇ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਹੋ ਕੇ ਗੜ੍ਹਦੀਵਾਲਾ ਸਾਈਡ ਤੋਂ ਆਪਣੇ ਨਿੱਜੀ ਕੰਮ ਲਈ ਪਿੰਡ ਗੋਂਦਪੁਰ ਵੱਲ ਜਾ ਰਿਹਾ ਸੀ ਜਦੋਂ ਉਹ ਪਿੰਡ ਗੋਂਦਪੁਰ ਵਿਖੇ ਪੁੱਜਾ ਤਾਂ ਪਿੱਛੋਂ ਤੇਜ਼ ਰਫਤਾਰ ਆ ਰਹੇ ਟਿੱਪਰ ਦੀ ਲਪੇਟ ‘ਚ ਆਉਣ ਕਰ ਕੇ ਉਹ ਟਿੱਪਰ ਦੇ ਟਾਇਰ ਹੇਠਾਂ ਆਉਣ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ ।

ਸਥਾਨਕ ਪੁਲਸ ਦੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਪੁਲਸ ਫੋਰਸ ਸਮੇਤ ਮੌਕੇ ‘ਤੇ ਪੁੱਜ ਕੇ ਆਪਣੀ ਤਫਤੀਸ਼ ਸ਼ੁਰੂ ਕਰ ਦਿੱਤੀ ਜਾਂਦੀ। ਮੌਕੇ ‘ਤੇ ਪਹੁੰਚੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋਈਆਂ ਮੌਕੇ ਦੀਆਂ ਤਸਵੀਰਾਂ ਨੂੰ ਖੰਗਾਲਿਆਂ ਤਾਂ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਤੇ ਮੋਟਰਸਾਈਕਲ ਨੂੰ ਆਪਣੀ ਲਪੇਟ ‘ਚ ਲੈ ਲਿਆ ਤੇ ਗੁਰਸਿਮਰਨ ਜੋਤ ਸਿੰਘ ਸਿੰਮਾ ਤੋਂ ਟਿੱਪਰ ਦਾ ਟਾਇਰ ਲੰਘ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

error: copy content is like crime its probhihated