Prime Punjab Times

Latest news
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ
ADVERTISEMENT
You are currently viewing ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਤਹਿਤ 03 ਦੋਸ਼ੀਆਂ ਨੂੰ ਕੀਤਾ ਕਾਬੂ* 

ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਤਹਿਤ 03 ਦੋਸ਼ੀਆਂ ਨੂੰ ਕੀਤਾ ਕਾਬੂ* 

ਦਸੂਹਾ 27 ਅਗਸਤ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਸੁਨੀਲ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ 03 ਧਰਮਪੁਰ ਮੁਹੱਲਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 95 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ 175 ਮਿਤੀ 26-08-2025 ਅ/ ਧ 22-61-85 NDPS Act ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।

ਇਸੇ ਤਰਾਂ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਧੀਰਜ ਕੁਮਾਰ ਪੁੱਤਰ ਉਮ ਪ੍ਰਕਾਸ਼ ਵਾਸੀ ਕਸਬ ਮੁੱਹਲਾ ਥਾਣਾ ਦਸੂਹਾ ਅਤੇ ਸਾਹਿਲ ਪੁੱਤਰ ਸੰਤੋਖ ਸਿੰਘ ਵਾਸੀ ਕਹਿਰਵਾਲੀ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ, ਲਾਈਟਰ ਅਤੇ 20 ਰੁਪਏ ਦਾ ਭਾਰਤੀ ਕਰੰਸੀ ਨੋਟ ਨੂੰ ਬ੍ਰਾਮਦ ਕਰਕੇ ਐਨ.ਡੀ. ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 176 ਮਿਤੀ 26-08-2025 ਅ/ ਧ 27-61-85 NDPS Act ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਦਾਖਲ ਕਰਵਾਇਆ ਜਾਵੇਗਾ।

error: copy content is like crime its probhihated