Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦਸੂਹਾ ਪੁਲਿਸ ਨੇ ਐਨ.ਡੀ.ਪੀ.ਐਸ.ਐਕਟ,ਚੋਰੀ ਅਤੇ ਪੀੳ ਤਹਿਤ 05 ਦੋਸ਼ੀਆਂ ਨੂੰ ਕੀਤਾ ਕਾਬੂ 

ਦਸੂਹਾ ਪੁਲਿਸ ਨੇ ਐਨ.ਡੀ.ਪੀ.ਐਸ.ਐਕਟ,ਚੋਰੀ ਅਤੇ ਪੀੳ ਤਹਿਤ 05 ਦੋਸ਼ੀਆਂ ਨੂੰ ਕੀਤਾ ਕਾਬੂ 

ਦਸੂਹਾ 12 ਸਤੰਬਰ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਸਬ.ਇੰਸ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਨੇ ਅਰੋਪੀ ਗੁਰਸੇਵਕ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਉਸਮਾਨ ਸ਼ਹੀਦ ਥਾਣਾ ਦਸੂਹਾ ਨੂੰ ਕਾਬੂ ਕਰਕੇ ਉਸ ਪਾਸੋਂ 45 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 184 ਮਿਤੀ 11-09-2025 ਅ / ਧ 22-61-85 NDPS Act ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜਈ ਕੀਤੀ ਜਾਵੇਗੀ।

✔️ ਇਸੇ ਤਰ੍ਹਾਂ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ 03 ਅਰੋਪੀ ਮੁਹੰਮਦ ਮਨਸੂਰ ਪੁੱਤਰ ਮੁਹੰਮਦ ਅਕਲੇਮ, ਮੁਹੰਮਦ ਸ਼ਾਹਨਵਾਜ ਪੁੱਤਰ ਅਹਿਮਦ ਅਤੇ ਮੁਹੰਮਦ ਇਸਤਖਾਨ ਪੁੱਤਰ ਮੁਹੰਮਦ ਹਿਫਾਜ ਵਾਸੀਅਨ ਮਜਵਾ ਰਵਾਈ ਥਾਣਾ ਨਰਪਤਗੰਜ ਜਿਲਾ ਅਰਰੀਆ ਬਿਹਾਰ ਹਾਲ ਵਾਸੀ ਚੋਲਾਂਗ ਥਾਣਾ ਟਾਂਡਾਂ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਚੋਰੀਸ਼ੁਦਾ 03 ਮੋਟਰਸਾਈਕਲ ਬ੍ਰਾਮਦ ਕੀਤੇ ਗਏ ਹਨ, ਜਿਹਨਾਂ ਪਾਸੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਏਰੀਏ ਵਿੱਚ ਹੋਈਆ ਚੋਰੀਆਂ ਬਾਰੇ ਅਤੇ ਇਹਨਾ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਜਿਨਾਂ ਤੇ ਮੁਕੱਦਮਾ ਨੰਬਰ 185 ਮਿਤੀ 11-09-2025 U/S 303(2),317(2) BNS (379,411 IPC) ਥਾਣਾ ਦਸੂਹਾ ਦਰਜ ਕੀਤਾ ਗਿਆ ।

✔️ ਇਸੇ ਤਰਾਂ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀ ਦੇ ਮੁਕੱਦਮਾ ਨੰਬਰ 17 ਮਿਤੀ 25-02-2017  ਅ/ਧ 498-A, 406 IPC ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਿਚ ਪੀਓ ਇੰਦਰਜੀਤ ਸਿੰਘ ਪੁੱਤਰ ਸੋਮ ਰਾਜ ਵਾਸੀ ਜਕੋਵਾਲ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।