ਦਸੂਹਾ 4 ਜੁਲਾਈ (ਚੌਧਰੀ)
: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ.ਐਸ.ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਰਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਮਨੂੰ ਪੁੱਤਰ ਕਾਕੂ ਵਾਸੀ ਮਹਾਜਨਾ ਮੁਹੱਲਾ ਦਸੂਹਾ ਥਾਣਾ ਦਸੂਹਾ ਜਿਲਾ ਹਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ,ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਨੂੰ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ 130 ਮਿਤੀ 03-07-2025 ਅ /ਧ 27-61-85 NDPS ACT ਥਾਣਾ ਦਸੂਆ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ, ਜਿਸ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਦਾਖਲ ਕਰਵਾਇਆ ਜਾਵੇਗਾ।