Prime Punjab Times

Latest news
ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਦਸੂਹਾ ਪੁਲਿਸ ਵਲੋਂ ਧਾਰਾ 307 (ਇਰਾਦਾ ਕਤਲ) ਦਾ ਦੋਸ਼ੀ 12 ਨਸ਼ੀਲੇ ਟੀਕੇ ਸਮੇਤ ਗ੍ਰਿਫਤਾਰ ਅਤੇ 02 ਦੋਸ਼ੀ ਸ਼ਰਾਬ ਤਸਕਰ ਵੱਖ ਵੱਖ ਮੁਕਦਮਿਆਂ ‘ਚ ਗ੍ਰਿਫਤਾਰ

ਦਸੂਹਾ ਪੁਲਿਸ ਵਲੋਂ ਧਾਰਾ 307 (ਇਰਾਦਾ ਕਤਲ) ਦਾ ਦੋਸ਼ੀ 12 ਨਸ਼ੀਲੇ ਟੀਕੇ ਸਮੇਤ ਗ੍ਰਿਫਤਾਰ ਅਤੇ 02 ਦੋਸ਼ੀ ਸ਼ਰਾਬ ਤਸਕਰ ਵੱਖ ਵੱਖ ਮੁਕਦਮਿਆਂ ‘ਚ ਗ੍ਰਿਫਤਾਰ

ਦਸੂਹਾ (ਚੌਧਰੀ ) 

26 ਅਗਸਤ : ਦਸੂਹਾ ਪੁਲਿਸ ਵਲੋਂ ਧਾਰਾ 307 (ਇਰਾਦਾ ਕਤਲ) ਦਾ ਦੋਸ਼ੀ 12 ਨਸ਼ੀਲੇ ਟੀਕੇ ਸਮੇਤ ਗ੍ਰਿਫਤਾਰ ਅਤੇ 02 ਦੋਸ਼ੀ ਸ਼ਰਾਬ ਤਸਕਰ ਵੱਖ ਵੱਖ ਮੁਕਦਮਿਆਂ ‘ਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਰਿੰਦਰ ਉਰਫ ਮਨੂੰ ਵਾਸੀ ਹਲੇੜ ਥਾਣਾ ਦਸੂਹਾ ਜਿਲਾ ਹੁਸਿਆਰਪੁਰ, ਅਜੈ ਪਾਲ ਸਿੰਘ ਉਰਫ ਲੰਬਾ ਪੁੱਤਰ ਨਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਦਸੂਹਾ ਅਤੇ ਅਜੇ ਕੁਮਾਰ ਉਰਫ ਅਜੇ ਪੁੱਤਰ ਕਿਸਨ ਲਾਲ ਵਾਸੀ ਵਾਰਡ ਨੰਬਰ 8 ਧਰਮਪੁਰਾ ਮੁੱਹਲਾ ਦਸੂਹਾ ਵਜੋਂ ਹੋਈ ਹੈ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਕ੍ਰਿਸ਼ਨ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ,ਇੰਸਪੈਕਟਰ ਬਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਏ ਐਸ ਆਈ ਅਨਿਲ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਸ਼ੂਗਰ ਮਿਲ ਰੰਧਾਵਾ ਮੌਜੂਦ ਸੀ ਤਾਂ ਇਕ ਮੋਨਾ ਨੌਜਵਾਨ ਰੰਧਾਵਾ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਕਰਨ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਨਰਿੰਦਰ ਉਰਫ ਮਨੂੰ ਵਾਸੀ ਹਲੇੜ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ ਜਿਸਦੀ ਤਲਾਸੀ ਕਰਨ ਤੇ ਉਸ ਪਾਸੇ 12 ਨਸ਼ੀਲੇ ਟੀਕੇ ਬ੍ਰਾਮਦ ਹੋਏ ਅਤੇ ਜਿਸਤੇ ਪਹਿਲਾ ਵੀ ਮੁੱਕਦਮਾ ਨੰਬਰ 108/2023 ਅ/ਧ 307,323, 506,148,149, 120-B IPC ਅਤੇ 25(6) Arms Act ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਹੈ ਵਿੱਚ ਵੀ ਲੋੜੀਂਦਾ ਸੀ ਜਿਸਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਏ ਐਸ ਆਈ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ ਚੈਕਿੰਗ ਪਿੰਡ ਰੰਧਾਵਾ ਵੱਲ ਨੂੰ ਜਾ ਰਹੇ ਸੀ ਤਾ ਇੱਕ ਸਰਦਾਰ ਨੌਜਵਾਨ ਐਕਟੀਵਾ ਪਰ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ।ਜਿਸ ਨੇ ਆਪਣਾ ਨਾਮ ਅਜੈ ਪਾਲ ਸਿੰਘ ਉਰਫ ਲੰਬਾ ਪੁੱਤਰ ਨਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਦਸੂਹਾ ਜਿਸ ਦੇ ਕੈਨ ਪਲਾਸਟਿਕ ਦੀ ਚੈਕਿੰਗ ਕੀਤੀ ਗਈ ਜਿਸ ਵਿੱਚੋਂ 60000 MI ਨਜਾਇਜ ਸ਼ਰਾਬ ਬ੍ਰਾਮਦ ਹੋਈ ਅਤੇ ਏ ਐਸ ਆਈ ਬਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸਤ ਥਾ ਚੈਕਿੰਗ ਪਿੰਡ ਸੰਸਾਰਪੁਰ ਤੋਂ ਪਿੰਡ ਜਾਗਲਾ ਵੱਲ ਨੂੰ ਜਾ ਰਿਹਾ ਸੀ ਤਾਂ ਪਿੰਡ ਜਾਗਲਾਂ ਤੋ ਧੁੱਸੀ ਬੰਨ ਤੇ ਇੱਕ ਮੋਨਾ ਨੌਜਵਾਨ ਤਿੰਨ ਕੈਨ ਪਲਾਸਟਿਕ ਝਾੜੀਆਂ ਵਿੱਚ ਰੱਖ ਕੇ ਖੜਾ ਦਿਖਾਈ ਦਿੱਤਾ ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਜੇ ਕੁਮਾਰ ਉਰਫ ਅਜੇ ਪੁੱਤਰ ਕਿਸਨ ਲਾਲ ਵਾਸੀ ਵਾਰਡ ਨੰਬਰ 8 ਧਰਮਪੁਰਾ ਮੁੱਹਲਾ ਦਸੂਹਾ ਦੱਸਿਆ ਜਿਸ ਦੇ ਕੈਨ ਪਲਾਸਟਿਕਾ ਦੀ ਚੈਕਿੰਗ ਕੀਤੀ ਗਈ ਜਿਨਾ ਵਿੱਚੋਂ ਵਿੱਚੋਂ 1,50,000 ML ਨਜਾਇਜ ਸ਼ਰਾਬ ਬ੍ਰਾਮਦ ਹੋਈ ।ਦੋਸ਼ੀਆ ਉਕਤਾਨ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ।

error: copy content is like crime its probhihated