Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਸੂਹਾ ਪੁਲਿਸ ਵੱਲੋ NDPS ਐਕਟ ਦੇ ਕੇਸ ਤਹਿਤ 02 ਦੋਸ਼ੀ ਕਾਬੂ 

ਦਸੂਹਾ ਪੁਲਿਸ ਵੱਲੋ NDPS ਐਕਟ ਦੇ ਕੇਸ ਤਹਿਤ 02 ਦੋਸ਼ੀ ਕਾਬੂ 

ਦਸੂਹਾ 30 ਦਸੰਬਰ (ਚੌਧਰੀ ) 

: ਦਸੂਹਾ ਪੁਲਿਸ ਵੱਲੋ NDPS ਐਕਟ ਦੇ ਕੇਸ ਤਹਿਤ 02 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀਅਨ ਅਮਨਪ੍ਰੀਤ ਸਿੰਘ ਉਰਫ ਅਮਨ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੁਰਾਣਾ ਗਾਲੋਵਾਲ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਅਤੇ ਸੋਨੂੰ ਬੱਦਰੀ ਪੁੱਤਰ ਬਹਾਦਰ ਲਾਲ ਵਾਸੀ ਗਾਂਧੀ ਕੈਂਪ ਬਟਾਲਾ ਥਾਣਾ ਸਿਵਲ ਲਾਈਨ ਜਿਲਾ ਬਟਾਲਾ (ਗੁਰਦਾਸਪੁਰ) ਨੂੰ ਸਮੇਤ ਗੱਡੀ ਵੋਕਸਵੈਗਨ ਵਿਨੇਂਟ ਨੰ ਪੀ ਬੀ 08 ਡੀ ਈ 3402 ਦੇ ਕਾਬੂ ਕੀਤਾ ਗਿਆ ਤੇ ਅਰੋਪੀ ਅਮਨਪ੍ਰੀਤ ਸਿੰਘ ਉਰਫ ਅਮਨ ਪਾਸੋਂ 14 ਨਸ਼ੀਲੇ ਟੀਕੇ ਬਿਨਾ ਮਾਰਕਾ ਅਤੇ ਅਰੋਪੀ ਸੋਨੂੰ ਬੱਦਰੀ ਉਕਤ ਪਾਸੋਂ 5 ਪੱਤੇ Entizolam tablets 0.5mg ਹਰ ਇਕ ਪਤੇ ਵਿਚ 15/15 ਗੋਲੀਆਂ ਕੁੱਲ 75 ਗੋਲੀਆਂ ਅਤੇ ਗੱਡੀ ਵਿਚੋਂ 40,000/ ਰੁਪਏ ਭਾਰਤੀ ਕਰੰਸੀ ਨੋਟ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।ਦੋਵਾਂ ਆਰੋਪੀਆਂ ਤੇ ਪਹਿਲਾਂ ਵੀ ਕਈ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮੇ ਦਰਜ ਹਨ।