Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਦਸੂਹਾ ਥਾਣਾ ਵਿਖੇ ਤਾਇਨਾਤ ਏਐਸਆਈ ਜਸਬੀਰ ਸਿੰਘ ਦੀ ਸੜਕ ਹਾਦਸੇ ‘ਚ ਹੋਈ ਮੌ+ਤ

ਦਸੂਹਾ ਥਾਣਾ ਵਿਖੇ ਤਾਇਨਾਤ ਏਐਸਆਈ ਜਸਬੀਰ ਸਿੰਘ ਦੀ ਸੜਕ ਹਾਦਸੇ ‘ਚ ਹੋਈ ਮੌ+ਤ

ਦਸੂਹਾ (ਚੌਧਰੀ) 

23 ਜੂਨ : ਦਸੂਹਾ ਥਾਣਾ ਵਿਚ ਤਾਇਨਾਤ ਏਐਸਆਈ ਜਸਬੀਰ ਸਿੰਘ ਦੀ  ਅੱਜ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਏ ਐਸ ਆਈ ਜਸਬੀਰ ਸਿੰਘ ਨਿਵਾਸੀ ਮਹਿੰਦੀਪੁਰ ਰਾਤ ਦੀ ਆਪਣੀ ਹਾਜ਼ੀਪੁਰ ਚੌਕ ਵਿਚ ਚੈਕਿੰਗ ਤੋਂ ਬਾਅਦ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਅੱਜ ਸਵੇਰੇ ਜਦੋਂ ਥਾਣਾ ਦਸੂਹੇ ਨੂੰ ਜਾ ਰਹੇ ਸੀ ਤਾਂ ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਹੋਣ ਕਾਰਨ ਉਹਨਾਂ ਦੀ ਮੌਕੇ ਤੇ ਮੌ+ਤ ਹੋ ਗਈ। ਥਾਣਾ ਦਸੂਹਾ ਦੀ ਪੁਲਿਸ ਇਸ ਘਟਨਾ ਸਬੰਧੀ ਜਾਂਚ ਵਿੱਚ ਜੁੱਟ ਗਈ ਹੈ। ਪਰਿਵਾਰ ਨੂੰ ਹਾਦਸੇ ਦੀ ਜਾਣਕਾਰੀ ਦੇਣ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਵਿਚ ਰੱਖ ਦਿੱਤਾ ਗਿਆ ਹੈ।

ਇਸ ਸਬੰਧੀ ਥਾਣਾ ਮੁਖੀ ਦਸੂਹਾ ਇੰਸਪੈਕਟਰ ਬਲਵਿੰਦਰ ਸਿੰਘ ਨੇ ਇਸ ਘਟਨਾ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਾਡੀ ਸਾਥੀ ਜਸਵੀਰ ਸਿੰਘ ਦੀ ਹੋਈ ਮੌ+ਤ ਵਿਭਾਗ ਤੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਭਾਰਤੀ ਵਾਯੂ ਸੈਨਾ ਵਿਚ ਦੇਸ਼ ਦੀ ਸੇਵਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਸਾਡੀ ਪੁਲਿਸ ਦੀ ਟੀਮ ਇਸ ਘਟਨਾ ਦੀ ਜਾਂਚ ਵਿੱਚ ਜੁੱਟੀ ਹੈ ਜਿਵੇਂ ਹੀ ਇਸ ਵਾਰੇ ਕੋਈ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਜਲਦ ਕਾਰ ਵਾਲੇ ਨੂੰ ਗਿ੍ਰਫਤਾਰ ਕੀਤਾ ਜਾਵੇਗਾ।